ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।



ਦਰਅਸਲ ਵਿੱਚ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸੁਖਬੀਰ ਬਾਦਲ ਲੋਕ ਸਭਾ ਦੀ ਚੋਣ ਲੜ ਸਕਦੇ ਹਨ



ਪਰ ਹੁਣ ਇਨ੍ਹਾਂ ਕਿਆਸਅਰਾਈਆਂ ਉਪਰ ਵਿਰਾਮ ਲੱਗ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਲੋਕ ਚੋਣ ਨਾ ਲੜਨ ਦਾ ਫ਼ੈਸਲਾ ਲਿਆ ਹੈ।



ਇਸ ਦਰਮਿਆਨ ਆਪਣੇ ਬਿਆਨ ਵਿੱਚ ਬਾਦਲ ਨੇ ਅਕਾਲੀ ਦਲ ਦੀ ਬੈਠਕ ਤੋਂ ਬਾਅਦ ਫੈਸਲਾ ਲਿਆ



ਕਿ ਉਹ ਚੋਣਾਂ ਨਹੀਂ ਲੜਨਗੇ।



ਦੱਸ ਦਈਏ ਕਿ ਉਨ੍ਹਾਂ ਨੇ ਅੱਜ 6 ਹਲਕਿਆਂ ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਸੀ।



ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸੁਖਬੀਰ ਬਾਦਲ ਕੱਲ੍ਹ ਯਾਨਿ 2 ਅਪ੍ਰੈਲ ਨੂੰ ਵੀ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਨਗੇ।



ਸੁਖਬੀਰ ਬਾਦਲ ਦੀ ਪਾਰਟੀ ਅਕਾਲੀ ਦਲ ਤੋਂ ਚੋਣਾਂ 'ਚ ਖੜਾ ਹੋਵੇਗਾ, ਇਸ 'ਤੇ ਵੀ ਮੰਥਨ ਚੱਲ ਰਿਹਾ ਹੈ।



ਇਸ ਮੀਟਿੰਗ ਤੋਂ ਬਾਅਦ ਹੀ ਅਕਾਲੀ ਦਲ ਵੱਲੋਂ ਆਪਣੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਲਿਸਟਾਂ ਜਾਰੀ ਕੀਤੀਆਂ ਜਾਣਗੀਆਂ।



ਇਸ ਦਰਮਿਆਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਸਿੱਧੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਕੇਂਦਰ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ।