Punjab News: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਇਸ ਮਾਮਲੇ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਸਭ ਤੋਂ ਅੱਗੇ ਹੈ।

Published by: ABP Sanjha

ਦੱਸ ਦੇਈਏ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਤੋਂ 20 ਦਿਨਾਂ ਵਿੱਚ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

Published by: ABP Sanjha

ਹਰਪਾਲ ਚੀਮਾ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਚੋਣਾਂ ਤੋਂ ਪਹਿਲਾਂ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਲਦ ਹੀ 77 ਹੋਰ ਟਿਕਟਾਂ ਦਾ ਐਲਾਨ ਕੀਤਾ ਜਾਵੇਗਾ।

Published by: ABP Sanjha

ਇਸ ਨਾਲ ਉਨ੍ਹਾਂ ਹਲਕਿਆਂ ਵਿੱਚ ਵੀ ਉਮੀਦਵਾਰਾਂ ਨੂੰ ਲੈ ਕੇ ਤਸਵੀਰ ਸਪੱਸ਼ਟ ਹੋਣ ਦੀ ਉਮੀਦ ਹੈ, ਜਿੱਥੇ ਹਾਲੇ ਤੱਕ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਂ ਸਾਹਮਣੇ ਨਹੀਂ ਰੱਖੇ।

Published by: ABP Sanjha

ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਖ਼ੁਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੜ੍ਹਬਾ ਹਲਕੇ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੇ ਇਸ ਬਿਆਨ ਨਾਲ ਆਪਣੇ ਹਲਕੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਵਿਰਾਮ ਮਿਲਦਾ ਨਜ਼ਰ ਆ ਰਿਹਾ ਹੈ।

Published by: ABP Sanjha

ਚੀਮਾ ਨੇ ਕਿਹਾ ਕਿ ਉਹ ਆਪਣੇ ਹੀ ਸ਼ਹਿਰ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਇਸੇ ਤਰ੍ਹਾਂ ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਚੋਣ ਲੜਨ ਵਾਲੇ ਹਲਕੇ ਬਾਰੇ ਵੀ ਸਥਿਤੀ ਸਪੱਸ਼ਟ ਕੀਤੀ। ਹਰਪਾਲ ਚੀਮਾ ਮੁਤਾਬਕ ਅਮਨ ਅਰੋੜਾ ਸੁਨਾਮ ਤੋਂ ਹੀ ਚੋਣ ਲੜਨਗੇ।

Published by: ABP Sanjha

ਉਨ੍ਹਾਂ ਦੋਵਾਂ ਆਗੂਆਂ ਦੇ ਆਪਣੇ ਹਲਕਿਆਂ ਤੋਂ ਚੋਣ ਲੜਨ ਦੀ ਗੱਲ ਦੁਹਰਾਈ। ਇਸ ਬਿਆਨ ਦਾ ਅਹਿਮ ਪੱਖ ਇਹ ਹੈ ਕਿ 'ਆਪ' ਵੱਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਚੋਣਾਂ ਤੋਂ ਕਾਫ਼ੀ ਪਹਿਲਾਂ ਕਰਨ ਦੀ ਰਣਨੀਤੀ ਅਪਣਾਈ ਜਾ ਰਹੀ ਹੈ।

Published by: ABP Sanjha

ਪਾਰਟੀ ਨੂੰ ਇਸ ਨਾਲ ਉਮੀਦਵਾਰਾਂ ਨੂੰ ਆਪਣੇ ਹਲਕਿਆਂ ਵਿੱਚ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਚੋਣ ਤਿਆਰੀਆਂ ਲਈ ਵਧੇਰੇ ਸਮਾਂ ਮਿਲ ਸਕਦਾ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਪਹਿਲਾਂ ਹੀ ਤੇਜ਼ ਹੋ ਰਹੀਆਂ ਹਨ।

Published by: ABP Sanjha

ਅਜਿਹੇ ਵਿੱਚ 'ਆਪ' ਦੀ ਅਗਲੀ ਸੂਚੀ ਦਾ ਐਲਾਨ ਹੋਰ ਪਾਰਟੀਆਂ ਦੀਆਂ ਤਿਆਰੀਆਂ ਅਤੇ ਉਮੀਦਵਾਰਾਂ ਦੀ ਚੋਣ ਸਬੰਧੀ ਰਣਨੀਤੀ 'ਤੇ ਵੀ ਅਸਰ ਪਾ ਸਕਦਾ ਹੈ। ਹੁਣ ਸਿਆਸੀ ਨਜ਼ਰਾਂ ਅਗਲੇ 15 ਤੋਂ 20 ਦਿਨਾਂ 'ਤੇ ਟਿਕੀਆਂ ਹੋਈਆਂ ਹਨ।

Published by: ABP Sanjha

ਪਾਰਟੀ ਵੱਲੋਂ ਜਦੋਂ 77 ਟਿਕਟਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ, ਤਾਂ ਕਈ ਹਲਕਿਆਂ ਵਿੱਚ ਚੋਣ ਮੁਕਾਬਲੇ ਦੀ ਤਸਵੀਰ ਸਾਫ਼ ਹੋਣ ਲੱਗੇਗੀ। ਇਸ ਦੇ ਨਾਲ ਹੀ ਇਹ ਵੀ ਸਾਹਮਣੇ ਆਵੇਗਾ ਕਿ ਪਾਰਟੀ ਕਿਹੜੇ ਚਿਹਰਿਆਂ 'ਤੇ ਭਰੋਸਾ ਜਤਾਉਂਦੀ ਹੈ।

Published by: ABP Sanjha