Nawanshahr News: ਪੰਜਾਬ ਦੇ ਡਰਾਈਵਰਾਂ ਲਈ ਅਹਿਮ ਖਬਰ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ... ਭਾਰਤੀ ਸਿਵਲ ਰੱਖਿਆ ਐਕਟ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਓਵਰਲੋਡਿਡ ਭਾਰੀ ਵਾਹਨਾਂ (ਬਜਰੀ, ਸੀਮਿੰਟ, ਰੇਤ, ਮਿੱਟੀ, ਗਾਦ, ਓਵਰਲੋਡਿਡ ਤੂੜੀ/ਟਰੱਕ/ਵਪਾਰਕ ਤੌਰ 'ਤੇ ਲਿਜਾਣ ਵਾਲੇ) ਦੀ ਆਵਾਜਾਈ ਅਤੇ ਸਮਾਨ ਆਦਿ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ 'ਤੇ ਦਿਨ-ਰਾਤ ਓਵਰਲੋਡਿਡ ਵਾਹਨਾਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ, ਜਿਸ ਕਾਰਨ ਸਵੇਰੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਦਫ਼ਤਰ ਜਾਣ ਵਾਲੇ ਕਰਮਚਾਰੀਆਂ/ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰ ਰੋਜ਼ ਕੋਈ ਨਾ ਕੋਈ ਵੱਡਾ ਹਾਦਸਾ ਵਾਪਰਦਾ ਹੈ ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ ਅਤੇ ਆਵਾਜਾਈ ਸੰਬੰਧੀ ਸਮੱਸਿਆਵਾਂ ਬਣੀਆਂ ਰਹਿੰਦੀਆਂ ਹਨ। ਉਪਰੋਕਤ ਹੁਕਮ ਰੋਜ਼ਾਨਾ ਹੋਣ ਵਾਲੇ ਹਾਦਸਿਆਂ ਨੂੰ ਰੋਕਣ, ਜਨਤਕ ਜਾਨ-ਮਾਲ ਦੇ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿੱਚ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜੁਲਾਈ, 2025 ਤੱਕ ਲਾਗੂ ਰਹੇਗਾ।