Shiromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ...

Published by: ABP Sanjha

ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਅੱਜ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ।

Published by: ABP Sanjha

ਅੱਜ ਸਵੇਰੇ ਉਨ੍ਹਾਂ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿੱਚ ਸ਼ਾਮਲ ਕਰਵਾਉਣ ਜਾ ਰਹੇ ਹਨ।

Published by: ABP Sanjha

ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ, ਜਗਦੀਪ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਜਨੀਤੀ ਵਿੱਚ ਸ਼ਾਮਲ ਰਹੀਆਂ ਹਨ।

Published by: ABP Sanjha

ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ।

Published by: ABP Sanjha

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਫਤਿਹਗੜ੍ਹ ਸਾਹਿਬ ਤੋਂ 2012 ਅਤੇ 2022 ਦੀਆਂ ਚੋਣਾਂ ਵੀ ਲੜੀਆਂ।

Published by: ABP Sanjha

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਅਤੇ ਮੰਤਰੀ ਰਵਨੀਤ ਬਿੱਟੂ ਰਹਿਣਗੇ ਮੌਜੂਦ

Published by: ABP Sanjha

ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚ ਸ਼ਾਮਲ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੌਜੂਦ ਰਹਿਣਗੇ।

Published by: ABP Sanjha