ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ

Published by: ਜਸਵੀਰ ਕੌਰ

ਦੱਸ ਦਈਏ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਕਈ ਆਗੂ ਪਾਰਟੀ ਦੇ ਦਲ-ਬਦਲੀ 'ਤੇ ਲੱਗੇ ਹੋਏ ਹਨ

Published by: ਜਸਵੀਰ ਕੌਰ

ਉੱਥੇ ਹੀ ਅੱਜ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕੁਝ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ

Published by: ਜਸਵੀਰ ਕੌਰ

ਇਸ ਤਹਿਤ ਤੁਹਾਨੂੰ ਦੱਸ ਦਿੰਦੇ ਹਾਂ ਕਿ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨਵਦੀਪ ਸਿੰਘ ਸੰਘਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ

Published by: ਜਸਵੀਰ ਕੌਰ

ਇਸ ਤੋਂ ਇਲਾਵਾ ਮਨਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਰਿੰਕੂ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ

Published by: ਜਸਵੀਰ ਕੌਰ

ਇਨ੍ਹਾਂ ਨਾਲ ਹੋਰ ਵੀ ਕਈ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ

Published by: ਜਸਵੀਰ ਕੌਰ

ਇਸ ਤੋਂ ਇਲਾਵਾ ਲੁਧਿਆਣਾ ਤੋਂ ਅਕਾਲੀ ਦਲ ਨੇ ਸੀਨੀਅਰ ਆਗੂ ਸੁਰਿੰਦਰ ਸਿੰਘ ਚੌਹਾਨ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ

Published by: ਜਸਵੀਰ ਕੌਰ

ਇਸ ਤੋਂ ਇਲਾਵਾ ਮੋਗੇ ਤੋਂ ਅਕਾਲੀ ਦਲ ਦੇ ਆਗੂ ਨਿਰਮੋਕਲ ਸਿੰਘ, ਨਿਰਮਲ ਨਿੰਮਾ ਸਣੇ ਕਈ ਆਗੂ ਭਾਜਪਾ ਨਾਲ ਜੁੜ ਗਏ ਹਨ

Published by: ਜਸਵੀਰ ਕੌਰ

ਇਨ੍ਹਾਂ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Published by: ਜਸਵੀਰ ਕੌਰ

ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੌਜੂਦ ਰਹੇ, ਇਨ੍ਹਾਂ ਲੀਡਰਾਂ ਨੇ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ ਕੀਤਾ

Published by: ਜਸਵੀਰ ਕੌਰ