Punjab Weather: ਪੰਜਾਬ ਦੇ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਠੰਡ ਦੇ ਚਲਦਿਆਂ ਇੱਕ ਵਾਰ ਫਿਰ ਤੋਂ ਲੋਕਾਂ ਨੇ ਜੈਕਟਾਂ ਕੱਢ ਲਈਆਂ ਹਨ।

Published by: ABP Sanjha

ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਹੋਣ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਹੈ।

Published by: ABP Sanjha

ਮੌਸਮ ਵਿਭਾਗ ਵੱਲੋਂ 21 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਜਿਨ੍ਹਾਂ ਵਿਚ ਤਿੰਨ ਦਿਨ ਅਹਿਮ ਹਨ। ਤਿੰਨ ਦਿਨ ਲਗਾਤਾਰ ਮੀਂਹ ਪਵੇਗਾ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਚਮਕਣ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

Published by: ABP Sanjha

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਗਰਜ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਦੇ ਮੱਦੇਨਜ਼ਰ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ ਲਗਭਗ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ।

Published by: ABP Sanjha

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਮੁਤਾਬਕ ਅਗਲੇ 5-7 ਦਿਨਾਂ ਤੱਕ ਮੌਸਮ ਬਦਲਦਾ ਹੋਇਆ ਨਜ਼ਰ ਆਵੇਗਾ। ਇਸੇ ਕਾਰਨ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Published by: ABP Sanjha

ਫਿਲਹਾਲ ਜਾਰੀ ਹੋਏ ਅਨੁਮਾਨ ਮੁਤਾਬਕ 20 ਮਾਰਚ ਤੋਂ ਬਾਅਦ ਮੌਸਮ ਆਮ ਵਾਂਗ ਹੋ ਜਾਵੇਗਾ। ਮੌਸਮ ਵਿਭਾਗ ਨੇ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ...

Published by: ABP Sanjha

ਹੁਸ਼ਿਆਰਪੁਰ 'ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਜਤਾਈ ਹੈ। 21 ਤਾਰੀਖ਼ ਤੋਂ ਮੌਸਮ ਆਮ ਹੋਵੇਗਾ।

Published by: ABP Sanjha

ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਘਟਿਆ ਹੈ ਪਰ ਇਹ ਫਿਰ ਵੀ ਆਮ ਨਾਲੋਂ 5.8 ਡਿਗਰੀ ਵੱਧ ਰਿਹਾ।

Published by: ABP Sanjha

ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੇ ਗਰਮ ਕੱਪੜੇ ਅੰਦਰ ਰੱਖ ਦਿੱਤੇ ਸਨ। ਪਰ ਅੱਜ ਮੀਂਹ ਕਾਰਨ ਲੋਕਾਂ ਨੂੰ ਵਿੰਡ ਸ਼ੀਟਰ ਦੀ ਵਰਤੋਂ ਕਰਦਿਆਂ ਵੇਖਿਆ ਗਿਆ।

Published by: ABP Sanjha

ਮਾਹਿਰਾਂ ਵਲੋਂ ਬਦਲ ਰਹੇ ਮੌਸਮ ਵਿਚ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਕਿਉਂਕਿ ਅਜਿਹੇ ਮੌਸਮ ਵਿਚ ਸਿਹਤ ਖ਼ਰਾਬ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਇਸ ਅਚਾਨਕ ਬਦਲਦੇ ਮੌਸਮ ਵਿੱਚ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ।

Published by: ABP Sanjha