Punjab Weather 31 March: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਦੱਸ ਦੇਈਏ ਕਿ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ ਅਤੇ ਕਈ ਥਾਵਾਂ ਤੇ ਬਾਰਿਸ਼ ਵੀ ਹੋਈ ਹੈ।

Published by: ABP Sanjha

ਇਸਦੇ ਨਾਲ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ।

Published by: ABP Sanjha

ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 29 ਅਤੇ 30 ਮਾਰਚ...

Published by: ABP Sanjha

ਲਈ ਪੂਰੇ ਸੂਬੇ ਵਿਚ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਅੱਜ 30 ਮਾਰਚ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Published by: ABP Sanjha

ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ।

Published by: ABP Sanjha

31 ਮਾਰਚ ਨੂੰ ਮਹੀਨੇ ਦੇ ਆਖਰੀ ਦਿਨ ਮੌਸਮ 'ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ...

Published by: ABP Sanjha

ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

Published by: ABP Sanjha