17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਹੁੰਦਾ ਹੈ।

ਇਸ ਖਾਸ ਮੌਕੇ ਉੱਤੇ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਚੇਚੇ ਤੌਰ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ।

PM ਮੋਦੀ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦਿਲੋਂ ਸ਼ੁਭਕਾਮਨਾਵਾਂ। ਪ੍ਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਅਤੇ ਚੰਗੀ ਸਿਹਤ ਬਖਸ਼ਣ।”

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।



ਉਨ੍ਹਾਂ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ

ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ 2014 ਅਤੇ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਚੁੱਕੇ ਹਨ।

ਕਾਮੇਡੀ ਦੀ ਦੁਨੀਆ 'ਚ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ 'ਚ ਆਉਣ ਦਾ ਫੈਸਲਾ ਕੀਤਾ।



ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ 2011 ਵਿੱਚ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ।



ਮਾਰਚ 2014 ਵਿੱਚ, ਭਗਵੰਤ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।



ਭਗਵੰਤ ਮਾਨ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ 117 ਵਿੱਚੋਂ 92 ਸੀਟਾਂ ਜਿੱਤੀਆਂ।