ਅੱਜ ਤੋਂ ਪੰਜਾਬ ਸਮੇਤ ਇਹਨਾਂ ਥਾਵਾਂ 'ਤੇ ਹੋਵੇਗਾ ਜਲਥਲ, ਭਾਰੀ ਮੀਂਹ ਦੀ ਚਿਤਾਵਨੀ



2 ਸਤੰਬਰ ਨੂੰ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਸਮੇਤ ਉੱਤਰ ਭਾਰਤ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ।



ਬੀਤੀ ਰਾਤ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਮੁੜ ਐਕਟਿਵ ਹੋ ਗਿਆ ਹੈ।



ਮੌਸਮ ਵਿਭਾਗ ਵੱਲੋਂ ਪੰਜਾਬ 'ਚ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਪੰਜਾਬ 'ਚ ਅਗਸਤ ਮਹੀਨੇ ਵਿੱਚ 156.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 7 ਮਿਲੀਮੀਟਰ ਵੱਧ ਹੈ।



ਚੰਡੀਗੜ੍ਹ ਵਿੱਚ ਅਗਸਤ ਮਹੀਨੇ ਵਿੱਚ 351.6 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 23 ਮਿਲੀਮੀਟਰ ਵੱਧ ਹੈ।



ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਨੇ 2 ਸਤੰਬਰ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।



ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਦਾ Orange ਅਲਰਟ ਰਹੇਗਾ।



ਮੌਸਮ ਵਿਭਾਗ ਨੇ ਭਲਕੇ ਤੇਲੰਗਾਨਾ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਸੋਮਵਾਰ ਨੂੰ ਸਾਰੇ ਸਕੂਲ ਬੰਦ ਰਹਿਣਗੇ।



ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਵੀ 5 ਦਿਨਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਉੱਤਰ ਪ੍ਰਦੇਸ਼ ਵਿੱਚ ਪਿਛਲੇ 7 ਦਿਨਾਂ ਤੋਂ ਗੰਗਾ ਦੇ ਪਾਣੀ ਦਾ ਪੱਧਰ ਵਧਿਆ ਹੈ। ਵਾਰਾਣਸੀ ਦੇ 55 ਘਾਟ ਗੰਗਾ ਵਿੱਚ ਡੁੱਬ ਗਏ ਹਨ।