ਪੰਜਾਬ 'ਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, 11 ਨਵੰਬਰ ਯਾਨੀ ਮੰਗਲਵਾਰ ਨੂੰ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇੱਥੇ ਦੱਸਣਯੋਗ ਹੈ ਕਿ ਜ਼ਿਮਣੀ ਚੋਣ ਦੇ ਮੱਦੇਨਜ਼ਰ ਤਰਨਤਾਰਨ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰਕ ਹੁਕਮ ਜਾਰੀ ਕੀਤੇ ਗਏ ਹਨ। ਗੌਰ ਕਰਨਯੋਗ ਹੈ ਕਿ ਤਰਨਤਾਰਨ ਵਿੱਚ 11 ਨਵੰਬਰ ਨੂੰ ਉਪਚੋਣ ਲਈ ਮਤਦਾਨ ਹੋਵੇਗਾ, ਜਦਕਿ 14 ਨਵੰਬਰ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ।

ਪੰਜਾਬ ਯੂਨੀਵਰਸਿਟੀ 'ਚ ਇਸ ਵਜ੍ਹਾ ਕਰਕੇ ਰਹੇਗੀ ਛੁੱਟੀ

ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਭਾਵੇਂ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤੀ ਗਈ ਹੈ, ਪਰ ਪੰਜਾਬ ਦੀਆਂ ਕਈ ਜਥੇਬੰਦੀਆਂ, ਰਾਜਨੀਤਿਕ ਨੇਤਾਵਾਂ ਅਤੇ ਬੁੱਧੀਜੀਵੀਆਂ ਵੱਲੋਂ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਵੱਡੇ ਪੱਧਰ 'ਤੇ ਧਰਨਾ-ਪ੍ਰਦਰਸ਼ਨ ਕੀਤੇ ਜਾਣਗੇ।

ਇਸ ਸਥਿਤੀ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 10 ਅਤੇ 11 ਨਵੰਬਰ 2025, ਯਾਨੀ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਹੁਕਮ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਰੇ ਪ੍ਰਸ਼ਾਸਕੀ ਦਫ਼ਤਰਾਂ 'ਤੇ ਵੀ ਲਾਗੂ ਹੋਵੇਗਾ।