ਪੰਜਾਬ ਦੇ ਸਕੂਲਾਂ ਵਿੱਚ ਚੱਲ ਰਹੀਆਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇੱਕ ਵਾਰ ਫਿਰ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ।



ਇਸ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਇਸ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ ਸਰਕਾਰ ਨੇ 6 ਜਨਵਰੀ ਨੂੰ ਸਰਕਾਰੀ ਛੁੱਟੀ ਘੋਸ਼ਿਤ ਕਰ ਦਿੱਤੀ ਹੈ।



6 ਜਨਵਰੀ ਨੂੰ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹੈ।

ਇਸ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।



ਇਸ ਦੇ ਨਾਲ ਹੀ 5 ਤਰੀਕ ਨੂੰ ਐਤਵਾਰ ਹੈ, ਜਿਸ ਕਾਰਨ 5 ਅਤੇ 6 ਨੂੰ ਸਰਕਾਰੀ ਦਫਤਰਾਂ ਸਮੇਤ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ

ਇੱਥੇ ਇਹ ਵੀ ਦੱਸਣਯੋਗ ਹੈ ਕਿ ਦਸੰਬਰ ਮਹੀਨੇ ਵਿੱਚ ਸਕੂਲਾਂ ਵਿੱਚ ਸਰਕਾਰੀ ਛੁੱਟੀਆਂ ਹੁੰਦੀਆਂ ਹਨ, ਜੋ ਕਿ 31 ਦਸੰਬਰ ਤੱਕ ਜਾਰੀ ਰਹਿਣਗੀਆਂ।