ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਫਿਰ ਤੋਂ ਵੱਧ ਮੰਡਰਾ ਰਿਹਾ ਹੈ।

Published by: ਏਬੀਪੀ ਸਾਂਝਾ

ਭਾਰਤੀ ਮੌਸਮ ਵਿਭਾਗ (IMD) ਨੇ 6 ਅਤੇ 7 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਹ ਬਾਰਿਸ਼ 4 ਅਕਤੂਬਰ ਦੀ ਰਾਤ ਤੋਂ ਸ਼ੁਰੂ ਹੋ ਸਕਦੀ ਹੈ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਲਗਭਗ 110 ਮਿਲੀਮੀਟਰ, ਜੰਮੂ ਵਿੱਚ 120 ਮਿਲੀਮੀਟਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 160 ਤੋਂ 180 ਮਿਲੀਮੀਟਰ ਬਾਰਿਸ਼ ਹੋ ਸਕਦੀ ਹੈ।

Published by: ਏਬੀਪੀ ਸਾਂਝਾ

ਹਿਮਾਚਲ ਤੇ ਜੰਮੂ ਵਿੱਚ ਪਏ ਮੀਂਹ ਦਾ ਪੰਜਾਬ ਵਿੱਚ ਅਸਰ ਦੇਖਣ ਨੂੰ ਮਿਲੇਗਾ। ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਬਾਰਿਸ਼ ਹੋਣ ਦੀ ਉਮੀਦ ਹੈ।

Published by: ਏਬੀਪੀ ਸਾਂਝਾ

ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

Published by: ਏਬੀਪੀ ਸਾਂਝਾ

ਸਾਵਧਾਨੀ ਵਜੋਂ, ਪੰਜਾਬ ਸਰਕਾਰ ਨੇ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡਣ ਦੀ ਦਰ ਵਧਾ ਦਿੱਤੀ ਹੈ।

Published by: ਏਬੀਪੀ ਸਾਂਝਾ

ਪਹਿਲਾਂ, ਪਿਛਲੇ ਦੋ ਦਿਨਾਂ ਤੋਂ 10,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ, ਪਰ ਵੀਰਵਾਰ ਨੂੰ, ਇਹ ਛੱਡਣਾ ਵਧਾ ਕੇ 37,686 ਕਿਊਸਿਕ ਕਰ ਦਿੱਤਾ ਗਿਆ।

Published by: ਏਬੀਪੀ ਸਾਂਝਾ

ਪੰਜਾਬ ਤਾਂ ਪਹਿਲੇ ਹੜ੍ਹਾਂ ’ਚੋਂ ਹਾਲੇ ਉੱਭਰਿਆ ਨਹੀਂ ਸੀ ਕਿ ਨਵੀਂ ਨੌਬਤ ਆ ਰਹੀ ਹੈ। ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀ ਭਰਿਆ ਰਹਿ ਸਕਦਾ ਹੈ।

Published by: ਏਬੀਪੀ ਸਾਂਝਾ

ਇਸ ਪਹਿਲੇ ਹਫ਼ਤੇ ਵਿੱਚ ਐਨਾ ਮੀਂਹ ਪੈਣ ਦੀ ਪੇਸ਼ੀਨਗੋਈ ਹੈ ਜਿੰਨਾ ਪਿਛਲੇ 80 ਵਰ੍ਹਿਆਂ ਵਿੱਚ ਕਦੇ ਦਰਜ ਨਹੀਂ ਕੀਤਾ ਗਿਆ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ

Published by: ਏਬੀਪੀ ਸਾਂਝਾ