ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਮੁੜ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

Published by: ਏਬੀਪੀ ਸਾਂਝਾ

1394.47 ਫੁੱਟ ਤੱਕ ਪਹੁੰਚਣ ’ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ

ਅਧਿਕਾਰੀਆਂ ਨੇ ਡੈਮ ਤੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਹੈ

Published by: ਏਬੀਪੀ ਸਾਂਝਾ

ਇਸ ਕਦਮ ਨਾਲ ਬਿਆਸ ਦਰਿਆ ਦੇ ਕਿਨਾਰੇ ਵਸੇ ਪੰਜਾਬ ਦੇ ਕਈ ਪਿੰਡਾਂ ਵਿਚ ਮੁੜ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ



ਜਾਣਕਾਰੀ ਅਨੁਸਾਰ ਬੀ. ਬੀ. ਐੱਮ. ਬੀ. ਪ੍ਰਬੰਧਕਾਂ ਨੇ ਅੱਜ ਇਕ ਪੱਤਰ ਜਾਰੀ ਕਰਕੇ



ਡੈਮ ਦੀ ਸੁਰੱਖਿਆ ਦੇ ਮੱਦੇਨਜ਼ਰ ਪੌਂਗ ਡੈਮ ਤੋਂ ਜਲ ਪੱਧਰ ਘਟਾਉਣ ਲਈ ਵਧੇਰੇ ਪਾਣੀ ਛੱਡਣਾ ਬੀਤੇ ਦਿਨ ਤੋਂ ਸ਼ੁਰੂ ਕਰ ਦਿੱਤਾ ਹੈ



ਬੁੱਧਵਾਰ ਪੌਂਗ ਡੈਮ ਤੋਂ ਟਰਬਾਈਨਾਂ ਅਤੇ ਸਪਿੱਲਵੇਅ ਗੇਟਾਂ ਰਾਹੀਂ ਕੁੱਲ੍ਹ 99985 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਗਿਆ



ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪੌਂਗ ਡੈਮ ਝੀਲ ਵਿਚ ਪਾਣੀ ਦੀ ਆਮਦ 107517 ਕਿਊਸਿਕ ਨੋਟ ਕੀਤੀ ਗਈ



ਡੈਮ ਦਾ ਜਲ ਪੱਧਰ 1394.47 ਫੁੱਟ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 88485 ਕਿਊਸਿਕ ਪਾਣੀ



ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ