ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ।



ਇਸ ਦੇ ਨਾਲ ਹੀ ਪੂਰਬੀ ਭਾਰਤ ਦੇ ਤੱਟੀ ਇਲਾਕਿਆਂ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਵਧ ਗਈ ਹੈ।



ਪੰਜਾਬ ਵਿਚ ਗਰਮੀ ਦਾ ਕਹਿਰ ਆਉਂਦੇ ਦਿਨੀਂ ਵੀ ਜਾਰੀ ਰਹੇਗਾ।



ਮੌਸਮ ਵਿਭਾਗ ਨੇ 23, 24, 25 ਤੇ 26 ਮਈ ਨੂੰ ਅਤਿ ਦੀ ਗਰਮੀ ਪੈਣ ਸਬੰਧੀ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ। 



ਜਾਣਕਾਰੀ ਅਨੁਸਾਰ ਪੰਜਾਬ ਦਾ ਲੁਧਿਆਣਾ ਸਭ ਤੋਂ ਗਰਮ ਸ਼ਹਿਰ ਰਿਹਾ ਜਿਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।



ਪਿਛਲੇ ਕਈ ਦਿਨਾਂ ਤੋਂ ਲੂ ਚੱਲਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। 



ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 43.5, ਪਟਿਆਲਾ ਵਿੱਚ 40.8, ਪਠਾਨਕੋਟ ਵਿਚ 43.3, ਬਠਿੰਡਾ ਵਿਚ 44,



ਫਰੀਦਕੋਟ ਵਿੱਚ 43.4, ਗੁਰਦਾਸਪੁਰ ਵਿਚ 42, ਨਵਾਂ ਸ਼ਹਿਰ ਵਿਚ 39.3, ਬਰਨਾਲਾ ਵਿਚ 42.5,



ਫਤਹਿਗੜ੍ਹ ਸਾਹਿਬ ਵਿਚ 41.1, ਫਿਰੋਜ਼ਪੁਰ ਵਿਚ 43.8, ਜਲੰਧਰ ਵਿੱਚ 42.6



ਮੁਹਾਲੀ ਵਿੱਚ 40.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।