ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਬਰਕਰਾਰ ਰਹੇਗੀ। ਮੌਸਮ ਵਿਭਾਗ ਨੇ ਅੱਜ ਵੀ ਲੂ (ਹੀਟਵੇਵ) ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।

ਅੱਜ ਤੋਂ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਨਾਲ ਮੌਸਮ ਵਿੱਚ ਕੁਝ ਬਦਲਾਅ ਆ ਸਕਦੇ ਹਨ।

ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ। ਵੀਰਵਾਰ ਨੂੰ 16,300 ਮੈਗਾਵਾਟ ਰਹੀ।

ਮੌਸਮ ਵਿਭਾਗ ਅਨੁਸਾਰ 14 ਤੇ 15 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ 18 ਜੂਨ ਤੱਕ ਗਰਜ, ਬਿਜਲੀ ਚਮਕਣ, ਝੱਖੜ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।

ਕੇਂਦਰੀ ਮੌਸਮ ਵਿਭਾਗ ਮੁਤਾਬਕ ਅਗਲੇ ਹਫ਼ਤੇ ਦੇ ਅੰਦਰ-ਅੰਦਰ ਮਾਨਸੂਨ ਪੱਛਮੀ ਬੰਗਾਲ, ਓਡੀਸ਼ਾ, ਬਿਹਾਰ, ਝਾਰਖੰਡ ਤੇ ਪੂਰਬੀ ਉੱਤਰ ਪ੍ਰਦੇਸ਼ ਪਹੁੰਚ ਜਾਵੇਗੀ।

ਮਾਨਸੂਨ 20 ਜੂਨ ਤੱਕ ਪੂਰਬੀ ਭਾਰਤ ਪਹੁੰਚ ਜਾਵੇਗੀ।

ਮਾਨਸੂਨ 20 ਜੂਨ ਤੱਕ ਪੂਰਬੀ ਭਾਰਤ ਪਹੁੰਚ ਜਾਵੇਗੀ।

ਇਸ ਤੋਂ ਬਾਅਦ ਇਹ ਉੱਤਰ-ਪੱਛਮ ਵੱਲ ਵਧੇਗੀ ਤੇ 19 ਤੋਂ 25 ਜੂਨ ਤੱਕ ਹਰਿਆਣਾ, ਪੰਜਾਬ ਤੇ ਦਿੱਲੀ ਵਿੱਚ ਮੀਂਹ ਪਵੇਗਾ।

ਮੌਸਮ ਵਿਭਾਗ ਮੁਤਾਬਕ ਲਗਪਗ 10 ਦਿਨਾਂ ਦੇ ਬ੍ਰੇਕ ਤੋਂ ਬਾਅਦ ਦੱਖਣੀ ਭਾਰਤ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਆਪਣੀ ਰਫ਼ਤਾਰ ਫੜ ਲਈ ਹੈ।