Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜਿਸ ਨੂੰ ਦੇਖਦਿਆਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ABP Sanjha

Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜਿਸ ਨੂੰ ਦੇਖਦਿਆਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਵਿਚਾਲੇ ਆਮ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪਏਗੀ। ਦੱਸ ਦੇਈਏ ਕਿ 25 ਮਈ ਤੋਂ ਨੌਟਪਾ ਵੀ ਸ਼ੁਰੂ ਹੋਵੇਗਾ, ਜੋ 2 ਜੂਨ ਤੱਕ ਜਾਰੀ ਰਹੇਗਾ।
ABP Sanjha

ਇਸ ਵਿਚਾਲੇ ਆਮ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪਏਗੀ। ਦੱਸ ਦੇਈਏ ਕਿ 25 ਮਈ ਤੋਂ ਨੌਟਪਾ ਵੀ ਸ਼ੁਰੂ ਹੋਵੇਗਾ, ਜੋ 2 ਜੂਨ ਤੱਕ ਜਾਰੀ ਰਹੇਗਾ।

ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, 22 ਮਈ ਤੋਂ, ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ, ਜਿਸ ਨਾਲ ਚੱਕਰਵਾਤੀ ਤੂਫਾਨ ਬਣਨ ਅਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।
ABP Sanjha

ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, 22 ਮਈ ਤੋਂ, ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ, ਜਿਸ ਨਾਲ ਚੱਕਰਵਾਤੀ ਤੂਫਾਨ ਬਣਨ ਅਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਧ ਰਿਹਾ ਹੈ।
ABP Sanjha

ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਧ ਰਿਹਾ ਹੈ।

ABP Sanjha

ਮੌਸਮ ਵਿਭਾਗ ਮੁਤਾਬਕ ਪੰਜ ਦਿਨਾਂ ਲਈ ਅੱਤ ਦੀ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

ABP Sanjha

ਪੰਜਾਬ ਵਿੱਚ ਸੋਮਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਇਸ ਕਾਰਨ ਬਠਿੰਡਾ ਦਾ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ।

ABP Sanjha

ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

ABP Sanjha

ਦੱਸ ਦੇਈਏ ਕਿ ਇਸ ਸਮੇਂ ਹਿਮਾਚਲ 'ਚ ਵੀ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਵਿਦਿਆਰਥੀਆਂ ਨੂੰ ਰਾਹਤ ਦੇਣ ਲਈ ਗਰਮੀਆਂ ਦੇ ਸਕੂਲਾਂ ਦੇ ਸਮਾਂ ਸਾਰਣੀ 'ਚ ਬਦਲਾਅ ਕੀਤਾ ਗਿਆ ਹੈ।

ABP Sanjha

ਹੁਣ ਸੋਲਨ ਜ਼ਿਲ੍ਹੇ ਦੇ ਕਾਂਗੜਾ, ਊਨਾ, ਹਮੀਰਪੁਰ, ਬਿਲਾਸਪੁਰ, ਬੱਦੀ, ਬਰੋਟੀਵਾਲਾ, ਨਾਲਾਗੜ੍ਹ ਅਤੇ ਸਿਰਮੌਰ ਜ਼ਿਲ੍ਹੇ ਦੇ ਨਾਹਨ ਅਤੇ ਪਾਉਂਟਾ ਸਾਹਿਬ ਵਿੱਚ ਸਵੇਰੇ 7:30 ਵਜੇ ਸਕੂਲ ਖੁੱਲ੍ਹਣਗੇ। ਦੁਪਹਿਰ 1:00 ਵਜੇ ਛੁੱਟੀ ਹੋਵੇਗੀ।

ਹੁਣ ਤੱਕ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਕਲਾਸਾਂ ਲੱਗਦੀਆਂ ਸਨ। ਹਾਲਾਂਕਿ ਪਹਾੜੀ ਇਲਾਕਾ ਹੋਣ ਦੇ ਬਾਵਜੂਦ ਇੱਥੇ ਵੀ ਕੜਾਕੇ ਦੀ ਧੁੱਪ ਹਰ ਕਿਸੇ ਦੇ ਵੱਟ ਕੱਢ ਰਹੀ ਹੈ।