ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ, ਚਾਰ ਤੋਂ ਅੱਠ ਦਿਨਾਂ ਦੀ ਆਮ ਗਰਮੀ ਦੀ ਲਹਿਰ ਦੇ ਮੁਕਾਬਲੇ ਅਪ੍ਰੈਲ-ਜੂਨ ਦੀ ਮਿਆਦ ਦੇ ਦੌਰਾਨ 10 ਤੋਂ 20 ਦਿਨਾਂ ਤੱਕ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ।



ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਆਈਐਮਡੀ ਨੇ ਆਪਣੇ ਨਵੇਂ ਅਪਡੇਟ ਵਿੱਚ ਕਿਹਾ ਕਿ



ਗਰਮੀ ਦੀ ਲਹਿਰ ਦਾ ਸਭ ਤੋਂ ਬੁਰਾ ਪ੍ਰਭਾਵ ਗੁਜਰਾਤ, ਮੱਧ ਮਹਾਰਾਸ਼ਟਰ, ਉੱਤਰੀ ਕਰਨਾਟਕ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹੋਵੇਗਾ।



ਇਸ ਦੇ ਨਾਲ ਹੀ ਉੜੀਸਾ, ਛੱਤੀਸਗੜ੍ਹ ਅਤੇ ਆਂਧਰਾ ਦੇ ਉੱਤਰੀ ਹਿੱਸਿਆਂ ‘ਚ ਵੀ ਗਰਮੀ ਦੀ ਲਹਿਰ ਆਪਣੇ ਸਿਖਰ ‘ਤੇ ਪਹੁੰਚ ਸਕਦੀ ਹੈ।



ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਪ੍ਰੈਲ ‘ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ,



ਜਦਕਿ ਮੱਧ ਅਤੇ ਦੱਖਣੀ ਭਾਰਤ ‘ਚ ਇਸ ਦੀ ਜ਼ਿਆਦਾ ਸੰਭਾਵਨਾ ਹੈ।



ਦੂਜੇ ਪਾਸੇ, ਅਪ੍ਰੈਲ ਵਿੱਚ ਪੱਛਮੀ ਹਿਮਾਲਿਆ ਖੇਤਰ ਅਤੇ ਉੱਤਰ-ਪੂਰਬੀ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।



ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ,



ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਵਾਂ ‘ਤੇ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।



3 ਤੋਂ 5 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।