ਪੰਜਾਬ 'ਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਵਾਲਾ ਹੈ।



IMD ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ



ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ



ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ।



ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ



ਹਾਲਾਂਕਿ, ਅੱਜ ਦੇ ਦਿਨ ਲਈ ਮੌਸਮ ਦੀ ਕੋਈ ਚਿਤਾਵਨੀ ਨਹੀਂ ਹੈ। ਪਰ ਦਿਨ ਵੇਲੇ ਮੌਸਮ ਸਾਫ ਰਹੇਗਾ



ਹਾਲਾਂਕਿ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਤੇ ਅਗਲੇ ਤਿੰਨ ਦਿਨ ਬਾਰਸ਼ ਦੇ ਆਸਾਰ ਰਹਿਣਗੇ



ਪਰ ਮੀਂਹ ਕਰਕੇ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ



ਮੌਸਮ ਵਿਭਾਗ ਨੇ 11 ਮਾਰਚ ਨੂੰ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿੱਚ ਆਏ ਅਜਿਹੇ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਹਾਲ ਹੀ ਵਿੱਚ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ।