ਕਣਕ ਨੇ ਇਸ ਵਾਰ ਕਿਸਾਨਾਂ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ।

ਕਣਕ ਨੇ ਇਸ ਵਾਰ ਕਿਸਾਨਾਂ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ।

ਕਿਸਾਨ ਇਸ ਵਾਰ ਬਹੁਤ ਖੁਸ਼ ਹਨ। ਇੱਕ ਪਾਸੇ ਪ੍ਰਤੀ ਏਕੜ ਦੋ ਤੋਂ ਤਿੰਨ ਕੁਇੰਟਲ ਝਾੜ ਵੱਧ ਨਿਕਲ ਰਿਹਾ ਹੈ ਤੇ ਦੂਜੇ ਪਾਸੇ ਸਰਕਾਰ ਵੱਲੋਂ ਤੈਅ ਘੱਟੋ-ਘੱਟ ਸਮਰਥਨ ਮੁੱਲ (MSP) ਨਾਲੋਂ ਵੀ ਵੱਧ ਕੀਮਤ ਉਪਰ ਕਣਕ ਵਿਕ ਰਹੀ ਹੈ।

ਸੂਬੇ ਦੇ ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਫਰੀਦਕੋਟ, ਫਾਜ਼ਿਲਕਾ ਤੇ ਮੁਕਤਸਰ ਵਿੱਚ ਪ੍ਰਾਈਵੇਟ ਵਪਾਰੀ ਕਣਕ ਦੀ ਫ਼ਸਲ 5 ਤੋਂ 10 ਰੁਪਏ ਪ੍ਰਤੀ ਕੁਇੰਟਲ ਵਧ ਕੇ ਖਰੀਦ ਰਹੇ ਹਨ।

ਮੰਡੀ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਾਰ ਮੰਡੀਆਂ ਵਿੱਚ ਆ ਰਹੀ ਕਣਕ ਨੂੰ ਪ੍ਰਾਈਵੇਟ ਵਪਾਰੀ ਧੜੱਲੇ ਨਾਲ ਖਰੀਦ ਰਹੇ ਹਨ।



ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਐਮਐਸਪੀ ਤੋਂ 5 ਤੋਂ 10 ਰੁਪਏ ਪ੍ਰਤੀ ਕੁਇੰਟਲ ਵਧ ਕੇ ਕਣਕ ਦੀ ਬੋਲੀ ਦਿੱਤੀ ਜਾ ਰਹੀ ਹੈ। ਇਸ ਕਰਕੇ ਕਿਸਾਨ ਖੁਸ਼ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਕਣਕ ਦਾ ਝਾੜ ਚੰਗਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਕਣਕ ਦਾ ਝਾੜ ਚੰਗਾ ਹੈ।

ਕਣਕ ਦਾ ਦਾਣਾ ਮੋਟਾ ਹੈ ਤੇ 60 ਤੋਂ 65 ਮਣ ਦੇ ਵਿਚਕਾਰ ਕਣਕ ਦਾ ਪ੍ਰਤੀ ਏਕੜ ਝਾੜ ਨਿਕਲ ਰਿਹਾ ਹੈ।

ਉਧਰ, ਚੰਗੇ ਭਾਅ ਦੀ ਉਮੀਦ ਨਾਲ ਕਈ ਕਿਸਾਨ ਕਣਕ ਨੂੰ ਘਰਾਂ ਵਿੱਚ ਸਟੋਰ ਕਰਨ ਲੱਗੇ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਸਨ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਨਾਲੋਂ-ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾਵੇ।