ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ AAP ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਸਭ ਤੋਂ ਵੱਧ ਚਰਚਾ ਦੇ ਵਿੱਚ ਨੇ ਹਰਿੰਦਰ ਧਾਲੀਵਾਲ ਜਿਨ੍ਹਾਂ ਨੂੰ ਬਰਨਾਲਾ ਤੋਂ ਟਿਕਟ ਮਿਲੀ ਹੈ।



ਆਮ ਆਦਮੀ ਪਾਰਟੀ ਨੇ ਬਰਨਾਲਾ ਸੀਟ ਤੋਂ ਹਰਿੰਦਰ ਸਿੰਘ ਧਾਲੀਵਾਲ (35) ਨੂੰ ਟਿਕਟ ਦਿੱਤੀ ਹੈ।



ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਨ।



ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹਨ।



ਪਿਤਾ ਪਸ਼ੂ ਪਾਲਣ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ।

ਪਿਤਾ ਪਸ਼ੂ ਪਾਲਣ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ।

ਹਰਿੰਦਰ ਸਿੰਘ ਦੀ ਮੀਤ ਹੇਅਰ ਨਾਲ ਚੰਗੀ ਦੋਸਤੀ ਹੈ।



ਹਰਿੰਦਰ ਸਿੰਘ ਧਾਲੀਵਾਲ ਨੇ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਤੋਂ 12ਵੀਂ ਜਮਾਤ ਦੀ ਪੜ੍ਹਾਈ ਕੀਤੀ ਹੈ।



ਇਸ ਤੋਂ ਬਾਅਦ ਉਹ ਬੀ.ਟੈਕ ਕਰਨ ਲਈ ਬਨੂੜ ਕਾਲਜ ਆ ਗਿਆ।

ਇਸ ਤੋਂ ਬਾਅਦ ਉਹ ਬੀ.ਟੈਕ ਕਰਨ ਲਈ ਬਨੂੜ ਕਾਲਜ ਆ ਗਿਆ।

ਹਰਿੰਦਰ ਸਿੰਘ ਧਾਲੀਵਾਲ ਨੇ ਬਨੂੜ ਤੋਂ ਹੀ ਬੀ.ਟੈਕ ਦੀ ਪੜ੍ਹਾਈ ਪੂਰੀ ਕੀਤੀ ਹੈ।