Jasdeep Singh Gill: ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਐਲਾਨ ਦਿੱਤਾ ਹੈ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।
ABP Sanjha

Jasdeep Singh Gill: ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਐਲਾਨ ਦਿੱਤਾ ਹੈ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।

ਕੁਝ ਸਾਲ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੈਂਸਰ ਹੋ ਗਿਆ ਸੀ ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ ਸੀ। ਇਸ ਦੇ ਨਾਲ ਹੀ ਉਹ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਹਨ। ਇਸ ਲਈ ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਗੱਦੀ ਸੌਂਪ ਦਿੱਤੀ ਹੈ।

ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਤੇ ਸੀਈਓ ਵਜੋਂ ਕੰਮ ਕੀਤਾ ਹੈ। ਉਹ 2019 ਵਿੱਚ ਸਿਪਲਾ ਵਿੱਚ ਸ਼ਾਮਲ ਹੋਏ ਤੇ 31 ਮਈ 2024 ਨੂੰ ਅਹੁਦਾ ਛੱਡ ਦਿੱਤਾ।
ABP Sanjha

ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਤੇ ਸੀਈਓ ਵਜੋਂ ਕੰਮ ਕੀਤਾ ਹੈ। ਉਹ 2019 ਵਿੱਚ ਸਿਪਲਾ ਵਿੱਚ ਸ਼ਾਮਲ ਹੋਏ ਤੇ 31 ਮਈ 2024 ਨੂੰ ਅਹੁਦਾ ਛੱਡ ਦਿੱਤਾ।

ਉਹ ਐਥਰੀਸ ਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਬੋਰਡ ਆਬਜ਼ਰਵਰ ਵਜੋਂ ਵੀ ਜੁੜੇ ਸੀ। ਉਹ ਮਾਰਚ 2024 ਤੱਕ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਰਹੇ।
ABP Sanjha

ਉਹ ਐਥਰੀਸ ਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਬੋਰਡ ਆਬਜ਼ਰਵਰ ਵਜੋਂ ਵੀ ਜੁੜੇ ਸੀ। ਉਹ ਮਾਰਚ 2024 ਤੱਕ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਰਹੇ।

ABP Sanjha

ਇਸ ਤੋਂ ਪਹਿਲਾਂ ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਵਜੋਂ ਕੰਮ ਕੀਤਾ।

ABP Sanjha

ਉਨ੍ਹਾਂ ਨੇ ਕੈਮਬ੍ਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਤੇ ਮੈਸੇਚਿਉਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਪ੍ਰਾਪਤ ਕੀਤੀ ਹੈ।

ABP Sanjha

ਉਨ੍ਹਾਂ ਨੇ ਆਈਆਈਟੀ ਦਿੱਲੀ ਤੋਂ ਬਾਇਓਕੈਮੀਕਲ ਇੰਜੀਨੀਅਰਿੰਗ ਤੇ ਬਾਇਓਟੈਕਨਾਲੋਜੀ ਵਿੱਚ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ ਹਨ।

ABP Sanjha

ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਤੇ ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ।

ABP Sanjha

ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ।

ਇਸੇ ਤਰ੍ਹਾਂ ਉਨ੍ਹਾਂ ਨੇ ਇਹ ਕਾਮਨਾ ਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਮੁਖੀ ਤੇ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਤੇ ਸਨੇਹ ਬਖ਼ਸ਼ਿਆ ਜਾਵੇ।