Sukhbir Singh Badal Attack Bullets Fired: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਹੈ।



ਇਕ ਸ਼ਖਸ਼ ਨੇ ਉਨ੍ਹਾਂ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਨ੍ਹਾਂ ਦੇ ਨਾਲ ਮੌਜੂਦ ਲੋਕਾਂ ਨੇ ਉਸ ਸ਼ਖਸ਼ ਨੂੰ ਫੜ ਲਿਆ ਅਤੇ ਸੁਖਬੀਰ ਸਿੰਘ ਬਾਦਲ ਇਸ ਹਮਲੇ ਤੋਂ ਬਚਾ ਲਿਆ।



ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ‘ਸੇਵਾ’ ਕਰ ਰਹੇ ਸਨ।



ਜਾਣਕਾਰੀ ਲਈ ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਖਸ਼ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।



ਗੋਲੀ ਚਲਾਉਣ ਵਾਲੇ ਸ਼ਖਸ਼ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਜਿਸ ਨੂੰ ਸਾਬਕਾ ਅੱਤਵਾਦੀ ਦੱਸਿਆ ਜਾ ਰਿਹਾ ਹੈ।



ਇਸ ਤੋਂ ਪਹਿਲਾਂ ਨਰਾਇਣ ਇਸ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਪਾਉਂਦਾ ਸੁਰੱਖਿਆ ਕਰਮੀਆਂ ਨੇ ਉਸ ਨੂੰ ਉੱਥੇ ਹੀ ਕਾਬੂ ਕਰ ਲਿਆ। ਨਾਰਾਇਣ ਸਿੰਘ ਚੌੜਾ ਦਾ ਜਨਮ 04 ਅਪ੍ਰੈਲ, 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌੜਾ ਵਿੱਚ ਹੋਇਆ ਸੀ।



ਇਹ ਗਰਮਖਿਆਲੀ ਕਥਿਤ ਤੌਰ 'ਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ।



ਇਸ ਦੌਰਾਨ ਉਸ ਦੇ ਸਾਥੀਆਂ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਵੀ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ।



ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ।