Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਲਗਾਤਾਰ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਇਸ ਵਿਚਾਲੇ ਛੁੱਟੀ ਦੀ ਮੰਗ ਉਠਾਈ ਜਾ ਰਹੀ ਹੈ।

Published by: ABP Sanjha

ਦਰਅਸਲ, ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲੋਕਤੰਤਰ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ।

Published by: ABP Sanjha

ਇਹ ਚੋਣਾਂ ਸਥਾਨਕ ਸਰਕਾਰ ਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਲੀਆਂ ਚੋਣਾਂ ਹੁੰਦੀਆਂ ਹਨ, ਜਿਸ ’ਚ ਹਰ ਨਾਗਰਿਕ ਆਪਣਾ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ।

Published by: ABP Sanjha

ਉਨ੍ਹਾਂ ਕਿਹਾ ਕਿ ਇਸ ਵਾਰ 26 ਮਈ ਦਿਨ ਮੰਗਲਵਾਰ ਹੈ, ਜੋ ਵਰਕਿੰਗ ਦਿਨ ਹੈ। ਮੋਹਾਲੀ ’ਚ ਕਈ ਪ੍ਰਾਈਵੇਟ ਇੰਸਟੀਚਿਊਸ਼ਨ, ਕੰਪਨੀਆਂ ਤੇ ਪ੍ਰਾਈਵੇਟ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ।

Published by: ABP Sanjha

ਇਸ ਕਾਰਨ ਕਈ ਲੋਕ ਵੋਟ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ। ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਅਪੀਲ ਕੀਤੀ ਕਿ...

Published by: ABP Sanjha

26 ਮਈ ਨੂੰ ਵੋਟਿੰਗ ਵਾਲੇ ਦਿਨ ਸਮੂਹ ਪ੍ਰਾਈਵੇਟ ਸੰਸਥਾਵਾਂ ਤੇ ਨਿੱਜੀ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ’ਤੇ ਛੁੱਟੀ ਦਿੱਤੀ ਜਾਵੇ।

Published by: ABP Sanjha

ਦੱਸ ਦੇਈਏ ਕਿ ਚੋਣਾਂ ਨੂੰ ਲੈ ਕੇ ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹਰ ਪਾਰਟੀ ਵੱਲੋਂ ਇਸਦੀ ਤਿਆਰੀ ਜ਼ੋਰਾਂ ਤੇ ਚੱਲ ਰਹੀ ਹੈ।

Published by: ABP Sanjha