ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 4.9 ਡਿਗਰੀ, ਯਾਨੀਕਿ ਲਗਭਗ 5 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ।

ਹੁਣ ਤਾਪਮਾਨ ਸਾਹਮਣੇ ਆਉਂਦੇ ਆਮ ਦਰਜੇ ਦੇ ਨੇੜੇ ਪਹੁੰਚ ਗਿਆ ਹੈ। ਰਾਜ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ 42.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਹਨ੍ਹੇਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ ਅਤੇ ਬਿਜਲੀ ਚਮਕਣ ਦੀ ਵੀ ਉਮੀਦ ਹੈ।

ਚੰਡੀਗੜ੍ਹ ਦੇ ਤਾਪਮਾਨ ਵਿੱਚ 4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਹੁਣ ਇਹ 37.7 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ ਹੈ।

ਇਸਦੇ ਨਾਲ ਹੀ 20 ਤਾਰੀਖ ਤੱਕ ਲੂ ਦੀ ਕੋਈ ਚੇਤਾਵਨੀ ਨਹੀਂ ਹੈ ਅਤੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹੇਗਾ।

ਮੌਸਮ ਵਿਭਾਗ ਵੱਲੋਂ 15, 16,17, ਅਤੇ 18 ਜੂਨ ਨੂੰ ਵੱਖ-ਵੱਖ ਥਾਵਾਂ 'ਤੇ, ਜਦਕਿ 19 ਅਤੇ 20 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

16 ਤੋਂ 21 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਹਨ੍ਹੇਰੀ, ਬਿਜਲੀ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।