ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ।
ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਇਸ ਫ਼ਿਲਮ ਦੀ ਸਫ਼ਲਤਾ ਨੂੰ ਦੇਖਦੇ ਹੋਏ ਇਸ ਨੂੰ ਪਾਕਿਸਤਾਨ ‘ਚ ਰਿਲੀਜ਼ ਕੀਤਾ ਜਾ ਰਿਹਾ ਹੈ।
ਜੀ ਹਾਂ, ‘ਹਨੀਮੂਨ’ ਫ਼ਿਲਮ ਕੱਲ੍ਹ ਯਾਨਿ 11 ਨਵੰਬਰ ਨੂੰ ਪਾਕਿਸਤਾਨ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ
ਦੂਜੇ ਪਾਸੇ, ਇਸ ਖਬਰ ਤੋਂ ਬਾਅਦ ਗਿੱਪੀ ਤੇ ਜੈਸਮੀਨ ਦੇ ਪਾਕਿਸਤਾਨੀ ਫ਼ੈਨਜ਼ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।
ਪਾਕਿਸਤਾਨ ਦੇ ਫ਼ੈਨਜ਼ ਗਿੱਪੀ ਦੀ ਇਸ ਪੋਸਟ ‘ਤੇ ਖੂਬ ਕਮੈਂਟ ਕਰ ਰਹੇ ਹਨ। ਇਸ ਸਭ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਪਾਕਿਸਤਾਨ ‘ਚ ਵੀ ਪੰਜਾਬੀ ਫ਼ਿਲਮਾਂ ਦੀ ਜ਼ਬਰਦਸਤ ਦੀਵਾਨਗੀ ਹੈ।
ਗਿੱਪੀ ਗਰੇਵਾਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਐਕਟਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਹ ਆਪਣੀ ਫ਼ਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕਰਨ ਜਾ ਰਹੇ ਹਨ
ਪਾਕਿਸਤਾਨ ਦੇ ਦਰਸ਼ਕ ਫ਼ਿਲਮ ਰਿਲੀਜ਼ ਹੋਣ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਕਾਬਿਲੇਗ਼ੌਰ ਹੈ ਕਿ ਇਸ ਸਾਲ ਗਿੱਪੀ ਦੀਆਂ ਫ਼ਿਲਮਾਂ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’ ਰਿਲੀਜ਼ ਹੋਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ।
ਇਨ੍ਹਾਂ ਫ਼ਿਲਮਾਂ ਨੇ ਬਾਕਸ ਆਫ਼ਿਸ ‘ਤੇ ਵੀ ਚੰਗਾ ਕਾਰੋਬਾਰ ਕੀਤਾ ਹੈ।
ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ 3’ ਅਗਲੇ ਸਾਲ 29 ਜੂਨ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।