ਪੰਜਾਬੀ ਸਿੰਗਰ ਤੇ ਅਦਾਕਾਰਾ ਸਤਿੰਦਰ ਸੱਤੀ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੇ ਟੈਲੇਂਟ 'ਤੇ ਖੂਬਸੂਰਤੀ ਦੇ ਨਾਲ ਇੰਡਸਟਰੀ 'ਚ ਖਾਸ ਜਗ੍ਹਾ ਬਣਾਈ ਹੈ।



ਸਤਿੰਦਰ ਸੱਤੀ ਦਾ ਜਨਮ 13 ਦਸੰਬਰ 1972 ਨੂੰ ਹੋਇਆ ਸੀ। ਉਨ੍ਹਾਂ ਦੀ ਉਮਰ 50 ਸਾਲ ਹੈ, ਪਰ ਉਨ੍ਹਾਂ ਨੂੰ ਦੇਖ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਉਨ੍ਹਾਂ ਦੀ ਇੰਨੀਂ ਉਮਰ ਹੋ ਸਕਦੀ ਹੈ।



ਸਤਿੰਦਰ ਸੱਤੀ ਦੀਆਂ ਬਿਲਕੁਲ ਨਵੀਆਂ ਤੇ ਤਾਜ਼ੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਦੀ ਚਾਰੇ ਪਾਸੇ ਖੂਬ ਚਰਚਾ ਹੋ ਰਹੀ ਹੈ।



ਤਸਵੀਰਾਂ 'ਚ ਸੱਤੀ ਅਸਮਾਨ ਤੋਂ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ। ਉਨ੍ਹਾਂ ਨੇ ਤਸਵੀਰਾਂ 'ਚ ਕਾਲੀ ਸਾੜੀ ਪਹਿਨੀ ਹੈ।



ਕਾਲੀ ਸਾੜੀ ਨਾਲ ਸੱਤੀ ਨੇ ਹੈਵੀ ਮੇਕਅੱਪ ਤੇ ਘੱਟੋ ਘੱਟ ਜਿਊਲਰੀ ਪਹਿਨੀ ਹੈ। ਉਨ੍ਹਾਂ ਨੇ ਆਪਣੇ ਇਸ ਨੂੰ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ।



ਦਰਅਸਲ, ਸੱਤੀ ਨੇ ਇਸ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ;ਤੇ ਸ਼ੇਅਰ ਕੀਤਾ ਸੀ।



ਇਹ ਤਸਵੀਰਾਂ ਉਸ ਵੀਡੀਓ ਤੋਂ ਲਈਆਂ ਗਈਆਂ ਹਨ।



ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।



ਉਨ੍ਹਾਂ ਦੀ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ।



ਸਤਿੰਦਰ ਸੱਤੀ ਨੇ ਇਸੇ ਸਾਲ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸੱਤੀ ਕੈਨੇਡੀਅਨ ਵਕੀਲ ਬਣ ਗਈ ਹੈ। ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਪੂਰੇ ਪੰਜਾਬ 'ਚ ਖੁਸ਼ੀ ਦਾ ਮਾਹੌਲ ਸੀ।