Neeru Bajwa Celebrates Daughter Birthday Today: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਉਹ ਆਪਣੀ ਫਿਲਮ 'ਸ਼ਾਇਰ' ਅਤੇ 'ਜੱਟ ਐਂਡ ਜੁਲੀਅਟ 3' ਨੂੰ ਲੈ ਚਰਚਾ ਵਿੱਚ ਹੈ। ਅਦਾਕਾਰਾ ਨੀਰੂ ਅਕਸਰ ਸੋਸ਼ਲ ਮੀਡੀਆ ਉੱਪਰ ਐਕਟਿਵ ਨਜ਼ਰ ਆਉਂਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਆਪਣੇ ਪਰਿਵਾਰ ਨਾਲ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲ਼ਿਆ ਹੈ। ਦਰਅਸਲ, ਨੀਰੂ ਬਾਜਵਾ ਅੱਜ ਆਪਣੀਆਂ ਛੋਟੀਆਂ ਧੀਆਂ ਆਲੀਆ ਅਤੇ ਅਕੀਰਾ ਦਾ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ ਦੀਆਂ ਤਸਵੀਰਾਂ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਖਾਸ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ, ਹੈਪੀ ਬਰਥ੍ਡੇ ਟੂ ਮਾਈ #angels #aalia #aakira … ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ ❤️... ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਇਸਦੇ ਨਾਲ ਹੀ ਤਸਵੀਰਾਂ ਵਿੱਚ ਅਦਾਕਾਰਾ ਦੀਆਂ ਧੀਆਂ ਦਾ ਕਿਊਟ ਅੰਦਾਜ਼ ਵੀ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਨੀਰੂ ਦੀ ਭੈਣ ਅਤੇ ਮਾਂ ਨੂੰ ਵੀ ਵੇਖ ਸਕਦੇ ਹੋ। ਜਿਨ੍ਹਾਂ ਨੇ ਇਸ ਜਨਮਦਿਨ ਵਿੱਚ ਸ਼ਾਮਲ ਹੋ ਇਸਨੂੰ ਹੋਰ ਵੀ ਮਜ਼ੇਦਾਰ ਬਣਾਇਆ। ਇਸ ਤੋਂ ਇਲਾਵਾ ਤਸਵੀਰਾਂ ਵਿੱਚ ਹੈਰੀ ਜਵੰਧਾ ਦੀ ਮਾਂ ਵੀ ਵਿਖਾਈ ਦੇ ਰਹੀ ਹੈ। ਦੱਸ ਦਈਏ ਕਿ ਨੀਰੂ ਤੇ ਸਤਿੰਦਰ ਸਰਤਾਜ ਦੀ ਇਹ ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਵੱਡੇ ਪਰਦੇ 'ਤੇ ਇੱਕ ਵਾਰ ਫਿਰ ਤੋਂ ਨੀਰੂ ਸਤਿੰਦਰ ਨੂੰ ਰੋਮਾਂਸ ਕਰਦੇ ਦੇਖਣ ਲਈ ਬੇਤਾਬ ਹਨ। ਇਸ ਤੋਂ ਇਲਾਵਾ ਨੀਰੂ ਬਾਜਵਾ ਇੱਕ ਵਾਰ ਫਿਰ ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਏਗੀ।