ਨੀਰੂ ਬਾਜਵਾ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ ਤਸਵੀਰਾਂ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦਰਅਸਲ, ਇਹ ਤਸਵੀਰਾਂ ਨੀਰੂ ਬਾਜਵਾ ਦੀ ਡੇਟ ਨਾਈਟ ਦੀਆਂ ਹਨ। ਨੀਰੂ ਬਾਜਵਾ ਆਪਣੇ ਪਤੀ ਹੈਰੀ ਜਵੰਧਾ ਦੇ ਨਾਲ ਡਿਨਰ ਡੇਟ 'ਤੇ ਗਈ ਸੀ ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬਲੂ ਕੱਲਰ ਦੀ ਬੌਡੀਕੋਨ ਡਰੈੱਸ ਪਹਿਨੀ ਹੋਈ ਹੈ। ਉਨ੍ਹਾਂ ਨੇ ਆਪਣੇ ਲੁੱਕ ਨੂੰ ਹੀਲਜ਼, ਇੱਕ ਪਰਸ ਤੇ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣੀ ਫਿਲਮ 'ਸ਼ਾਇਰ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫਿਲਮ 'ਚ ਅਦਾਕਾਰਾ ਇੱਕ ਵਾਰ ਫਿਰ ਗਾਇਕੀ ਦੇ 'ਸਰਤਾਜ' ਸਤਿੰਦਰ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਨੀਰੂ ਲਗਾਤਾਰ ਫਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ। ਦੱਸ ਦਈਏ ਨੀਰੂ ਤੇ ਸਰਤਾਜ ਦੀ ਇਹ ਫਿਲਮ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।