ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਲਾਈਮਲਾਈਟ ਬਟੋਰ ਰਹੀ ਹੈ। ਅਦਾਕਾਰਾ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਕਲੌ ਜੋਟਾ' ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਉਸ ਦੀ ਫਿਲਮ ਨੇ ਹੁਣ 15 ਕਰੋੜ ਤੋਂ ਵੀ ਜ਼ਿਆਦਾ ਦੀ ਕਮਾਈ ਕਰ ਲਈ ਹੈ। ਹੁਣ ਨੀਰੂ ਬਾਜਵਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ, ਜੋ ਉਨ੍ਹਾਂ ਨੇ ਵੈਲੇਨਟਾਈਨ ਡੇ ਮੌਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ। ਇਨ੍ਹਾਂ ਤਸਵੀਰਾਂ 'ਚ ਨੀਰੂ ਆਪਣੇ ਪਤੀ, ਧੀ ਤੇ ਪੂਰੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ। ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਆਪਣੇ ਵੈਲਨਟਾਈਨ ਡੇ ਤੇ ਪਰਿਵਾਰ ਅਤੇ ਪਿਆਰੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਨੀਰੂ ਵੱਲੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ ਨੀਰੂ ਅਕਸਰ ਆਪਣੇ ਪਰਿਵਾਰ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤਸਵੀਰ 'ਚ ਨੀਰੂ ਆਪਣੇ ਪਤੀ ਹੈਰੀ ਨਾਲ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਨੀਰੂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਉਨ੍ਹਾਂ ਦੇ ਫੈਨਜ਼ ਖੂਬ ਪਿਆਰ ਦਿੰਦੇ ਹਨ।