ਨੀਰੂ ਬਾਜਵਾ ਆਪਣੀ ਨਵੀਂ ਸੋਸ਼ਲ ਮੀਡੀਆ ਕਰਕੇ ਫਿਰ ਸੁਰਖੀਆਂ 'ਚ ਆ ਗਈ ਹੈ। ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਨੌਜਵਾਨ ਅਭਿਨੇਤਰੀਆਂ ਨੂੰ ਮਾਤ ਦਿੰਦੀ ਨਜ਼ਰ ਆ ਰਹੀ ਹੈ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਇਹ ਨਹੀਂ ਕਹਿ ਸਕਦਾ ਹੈ ਅਦਾਕਾਰਾ ਦੀ ਉਮਰ 43 ਸਾਲ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਪੀਕੌਕ ਰੰਗ ਦੀ ਸਵੈਟ ਸ਼ਰਟ ਤੇ ਮਿੰਨੀ ਸਕਰਟ 'ਚ ਨਜ਼ਰ ਆ ਰਹੀ ਹੈ। ਆਪਣੀ ਇਸ ਲੁੱਕ ਨੂੰ ਅਦਾਕਾਰਾ ਨੇ ਬੂਟ ਪਹਿਨ ਕੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ। ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ ਦੇ ਕਾਇਲ ਹੋ ਰਹੇ ਹਨ। ਨੀਰੂ ਇਨ੍ਹਾਂ ਤਸਵੀਰਾਂ 'ਚ ਬਾਰਬੀ ਡੌਲ ਤੋਂ ਘੱਟ ਨਹੀਂ ਲੱਗ ਰਹੀ ਹੈ। Neeru Bajwa New Pics: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਨਵੀਂ ਫਿਲਮ 'ਬੂਹੇ ਬਾਰੀਆਂ' ਕਰਕੇ ਕਾਫੀ ਸੁਰਖੀਆਂ ਵਿੱਚ ਹੈ। ਇਹ ਫਿਲਮ ਸਮਾਜ 'ਚ ਔਰਤਾਂ ਖਿਲਾਫ ਨਫਰਤ 'ਤੇ ਕਰਾਰੀ ਸੱਟ ਮਾਰਦੀ ਹੈ। ਫਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਕਿ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਫੈਨਜ਼ ਵੀ ਉਸ ਦੀਆਂ ਪੋਸਟਾਂ 'ਤੇ ਰੱਜ ਕੇ ਪਿਆਰ ਲੁਟਾਉਂਦੇ ਹਨ। ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਦੇ ਇਕੱਲੇ ਇੰਸਟਾਗ੍ਰਾਮ 'ਤੇ 5 ਮਿਲੀਅਨ ਫਾਲੋਅਰਜ਼ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਨੀਰੂ ਰਿਸ ਸਾਲ ਦੋ ਫਿਲਮਾਂ 'ਕਲੀ ਜੋਟਾ' ਤੇ 'ਬੂਹੇ ਬਾਰੀਆਂ' 'ਚ ਨਜ਼ਰ ਆਈ ਸੀ। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ।