ਸਰਗੁਣ ਮਹਿਤਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।



ਸਰਗੁਣ ਮਹਿਤਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਨੂੰ ਵਧਾ ਦਿੱਤਾ ਹੈ।



ਇਨ੍ਹਾਂ ਤਸਵੀਰਾਂ 'ਚ ਸਰਗੁਣ ਗੋਲਡਨ ਸਾੜੀ 'ਚ ਨਜ਼ਰ ਆ ਰਹੀ ਹੈ। ਉਸ ਨੇ ਆਪਣੀ ਲੁੱਕ ਨੂੰ ਹੈਵੀ ਮੇਕਅੱਪ, ਲਾਈਟ ਜਿਊਲਰੀ ਤੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ।



ਇਨ੍ਹਾਂ ਤਸਵੀਰਾਂ 'ਚ ਸਰਗੁਣ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟ ਕਰ ਰਹੇ ਹਨ।



ਦੱਸ ਦਈਏ ਕਿ ਸਰਗੁਣ ਮਹਿਤਾ ਹਾਲ ਹੀ 'ਚ ਫਿਲਮ 'ਨਿਗ੍ਹਾ ਮਾਰਦਾ ਆਈ ਵੇ' 'ਚ ਗੁਰਨਾਮ ਭੁੱਲਰ ਨਾਲ ਨਜ਼ਰ ਆਈ ਸੀ।



ਫਿਲਮ 'ਚ ਦੋਵਾਂ ਦੀ ਲਵ ਕੈਮਿਸਟਰੀ ਨੂੰ ਖੂਬ ਸਲਾਹਿਆ ਗਿਆ ਸੀ।



ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਰਗੁਣ ਮਹਿਤਾ ਸੋਸ਼ਲ ਮੀਡੀਆਂ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ।



ਉਹ ਅਕਸਰ ਫੈਨਜ਼ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।



ਉਸ ਨੇ ਆਪਣੇ 8 ਸਾਲ ਦੇ ਫਿਲਮੀ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮ ਦਿੱਤੀ ਹੈ।



ਇਸ ਤੋਂ ਪਹਿਲਾਂ ਸਰਗੁਣ ਟੀਵੀ ਅਦਾਕਾਰਾ ਸੀ। ਸਰਗੁਣ ਟੀਵੀ ਦੀ ਦੁਨੀਆ ਤੋਂ ਪੰਜਾਬੀ ਸਿਨੇਮਾ 'ਚ ਆਈ।