ਮਾਡਲ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਇੰਨੀਂ ਦਿਨੀਂ ਪੰਜਾਬ ਵਿੱਚ ਹੈ। ਉਹ ਇੱਥੇ ਆਪਣੀ ਫਿਲਮ ਦੀ ਸ਼ੂਟਿੰਗ ਕਰਨ ਲਈ ਆਈ ਹੋਈ ਹੈ।



ਇਸ ਤੋਂ ਪਹਿਲਾਂ ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ, ਜਿੱਥੋਂ ਉਸ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਵਾਹਿਗੁਰੂ ਜੀ।'



ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁੱਝ ਹੀ ਘੰਟਿਆਂ 'ਚ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਮਿਲੇ।



ਇਸ ਦੇ ਨਾਲ ਨਾਲ ਅਦਾਕਾਰਾ ਨੇ ਦਰਬਾਰ ਸਾਹਿਬ ਦੇ ਗੁਰਬਾਣੀ ਕੀਰਤਨ 'ਚ ਵੀ ਹਿੱਸਾ ਲਿਆ।



ਇੱਥੋਂ ਉਸ ਨੇ ਕਈ ਵੀਡੀਓਜ਼ ਤੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀਆ ਹਨ।



ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।



ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਗੁਰੂ ਸਾਹਿਬਾਨ ਦੀ ਭਗਤੀ 'ਚ ਡੁੱਬੀ ਨਜ਼ਰ ਆ ਰਹੀ ਹੈ।



ਉਹ ਹਾਲ ਹੀ 'ਚ ਆਪਣੇ ਪਿੰਡ ਵੀ ਗਈ ਸੀ, ਜਿੱਥੋਂ ਉਸ ਨੇ ਆਪਣੇ ਦਾਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸੀ।



ਇਨ੍ਹਾਂ ਤਸਵੀਰਾਂ ਨੂੰ ਵੀ ਫੈਨਜ਼ ਨੇ ਦਿਲ ਖੋਲ੍ਹ ਕੇ ਪਿਆਰ ਕੀਤਾ ਸੀ।