Simi Chahal latest pics: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਸਿਨੇਮਾ ਜਗਤ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਜੋ ਆਪਣੀ ਅਦਾਕਾਰੀ ਅਤੇ ਖੂਬਸੂਰਤ ਅੰਦਾਜ਼ ਲਈ ਜਾਣੀ ਜਾਂਦੀ ਹੈ। ਜੀ ਹਾਂ, ਉਸ ਨੇ ਆਪਣੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਕਾਇਲ ਬਣਾਇਆ ਹੈ। ਸਿੰਮੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਰਾਹੀਂ ਹਰ ਕਿਸੇ ਦਾ ਮਨ ਮੋਹ ਲੈਂਦੀ ਹੈ। ਇਸ ਵਿਚਾਲੇ ਸਿੰਮੀ ਨੇ ਆਪਣੀਆਂ ਕਈ ਸਾਦਗੀ ਭਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤੁਸੀ ਵੀ ਮਾਰੋ ਇਨ੍ਹਾਂ ਤੇ ਇੱਕ ਨਜ਼ਰ। ਸਿੰਮੀ ਚਾਹਲ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕਰਦੇ ਹੋਏ ਲਿਖਿਆ, ਮੈਨੂੰ KDDKPD ਦੇ ਗੀਤ 'ਰਾਨੀਆ' ਤੋਂ ਇਹ ਲੁੱਕ ਪਸੰਦ ਹੈ। ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਸਿੰਮੀ ਆਪਣੀ ਫਿਲਮ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਦੇ ਗੀਤ ਰਾਨੀਆ ਬਾਰੇ ਗੱਲ ਕਰ ਰਹੀ ਹੈ। ਜਿਸ ਵਿੱਚ ਅਦਾਕਾਰਾ ਨੇ ਇਸ ਲੁੱਕ ਨੂੰ ਅਪਣਾਈਆ ਹੈ। ਦੱਸ ਦੇਈਏ ਕਿ ਸਿੰਮੀ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਖੂਬ ਪਿਆਰ ਬਰਸਾਉਂਦੇ ਹਨ। ਇਸ ਵਿਚਾਲੇ ਸਿੰਮੀ ਦਾ ਸਾਦਗੀ ਭਰਿਆ ਅੰਦਾਜ਼ ਚਰਚਾ ਵਿੱਚ ਆ ਗਿਆ ਹੈ। ਸਿੰਮੀ ਹਾਲ ਹੀ ਵਿੱਚ ਫਿਲਮ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਵਿੱਚ ਹਰੀਸ਼ ਵਰਮਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦਿੱਤੀ। ਫਿਲਮ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਨੂੰ ਪ੍ਰਸ਼ੰਸਕਾਂ ਦਾ ਮਿਲਿਆ-ਜੁਲਿਆ ਰਿਸਪਾਂਸ ਮਿਲੀਆ। ਇਸ ਤੋਂ ਇਲਾਵਾ ਸਿੰਮੀ ਚਾਹਲ ਫਿਲਮ 'ਜੀ ਵੇ ਸੋਹਣਿਆ ਜੀ' ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਉਹ ਪਾਕਿਸਤਾਨੀ ਅਦਾਕਾਰ ਇਮਰਾਨ ਅੰਬਾਸ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਵੇਗੀ। ਵਰਕਫਰੰਟ ਦੀ ਗੱਲ ਕਰਿਏ ਤਾਂ ਫਿਲਮ 'ਜੀ ਵੇ ਸੋਹਣਿਆ ਜੀ' ਤੋਂ ਇਲਾਵਾ ਸਿੰਮੀ ਅਦਾਕਾਰ ਤਰਸੇਮ ਜੱਸੜ ਨਾਲ ਫਿਲਮ ਮਸਤਾਨੇ ਵਿੱਚ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਇਹ ਫਿਲਮ 25 ਅਗਸਤ ਨੂੰ ਸਿਨੇਮਾਂਘਰਾਂ ਵਿੱਚ ਰਿਲੀਜ਼ ਹੋਵੇਗੀ।