ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਖਿੱਚ ਦਾ ਕੇਂਦਰ ਬਣ ਰਹੀਆਂ ਹਨ।



ਸੋਨਮ ਬਾਜਵਾ ਨੇ ਸੋਮਵਾਰ ਨੂੰ ਆਪਣੀਆਂ ਬਿਲਕੁਲ ਤਾਜ਼ੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ।



ਇਹ ਤਸਵੀਰਾਂ ਦੇਖਦੇ ਹੀ ਦੇਖਦੇ ਅੱਗ ਵਾਂਗ ਵਾਇਰਲ ਹੋ ਗਈਆਂ ਹਨ।



ਇਨ੍ਹਾਂ ਤਸਵੀਰਾਂ ਨੂੰ ਮਿੰਟਾਂ 'ਚ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਮਿਲੇ।



ਦੱਸ ਦਈਏ ਕਿ ਨਵੀਆਂ ਤਸਵੀਰਾਂ ਵਿੱਚ ਸੋਨਮ ਬਾਜਵਾ ਜਲਪਰੀ ਬਣੀ ਹੋਈ ਨਜ਼ਰ ਆ ਰਹੀ ਹੈ।



ਉਸ ਨੇ ਐਕੂਆ ਰੰਗ ਦੀ ਮਰਮੇਡ (ਜਲਪਰੀ) ਡਰੈੱਸ ਪਹਿਨੀ ਹੋਈ ਹੈ। ਇਸ ਡਰੈੱਸ 'ਚ ਸੋਨਮ ਸੱਚਮੁੱਚ ਕਿਸੇ ਪਰੀ ਵਰਗੀ ਹੀ ਲੱਗ ਰਹੀ ਹੈ।



ਵਰਕਫਰੰਟ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦਾ ਟਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਹੈ।



ਫਿਲਮ 'ਚ ਸੋਨਮ ਰਾਣੀ ਨਾਮ ਦੀ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ। ਫਿਲਮ 'ਚ ਸੋਨਮ ਦਾ ਦੇਸੀ ਲੁੱਕ ਚਰਚਾ ਦਾ ਵਿਸ਼ਾ ਬਣ ਰਿਹਾ ਹੈ।



ਇਹ ਫਿਲਮ 26 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।



ਇਸ ਦੇ ਨਾਲ ਨਾਲ ਸੋਨਮ ਬਾਜਵਾ 'ਕੈਰੀ ਆਨ ਜੱਟਾ 3' 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।