Tania Pics: ਪੰਜਾਬੀ ਅਦਾਕਾਰਾ ਤਾਨੀਆ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਉਹ ਆਪਣੀ ਅਦਾਕਾਰੀ ਅਤੇ ਖੂਬਸੂਰਤ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੇ ਆ ਰਹੀ ਹੈ। ਤਾਨੀਆ ਉਨ੍ਹਾਂ ਪੰਜਾਬੀ ਅਦਾਕਾਰਾਵਾਂ ਵਿੱਚੋਂ ਇੱਕ ਹੈ ਜੋ ਆਪਣੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਸੋਸ਼ਲ ਮੀਡੀਆ ਉੱਪਰ ਸ਼ੇਅਰ ਕਰਦੇ ਰਹਿੰਦੀ ਹੈ। ਉਹ ਪ੍ਰਸ਼ੰਸਕਾਂ ਨਾਲ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਵੀ ਜਾਣਕਾਰੀ ਸ਼ੇਅਰ ਕਰਦੀ ਹੈ। ਇਸ ਵਿਚਾਲੇ ਅਦਾਕਾਰਾ ਵੱਲੋਂ ਇੱਕ ਪੋਸਟ ਹੋਰ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਹ ਬੇਹੱਦ ਖੂਬਸੂਰਤ ਵਿਖਾਈ ਦੇ ਰਹੀ ਹੈ। ਤਾਨੀਆ ਵੱਲੋਂ ਇਹ ਤਸਵੀਰਾਂ ਖਾਸ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਮੌਕੇ ਕਲਿੱਕ ਕਰਵਾਈਆਂ ਗਈਆਂ। ਦਰਅਸਲ, ਅਦਾਕਾਰਾ ਨੇ ਤਸਵੀਰਾਂ ਨੂੰ ਕੈਪਸ਼ਨ ਦੇ 22 ਜਨਵਰੀ 2024 ਲਿਖਿਆ ਹੈ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇੱਕ ਇਨ੍ਹਾਂ ਉੱਪਰ ਲਗਾਤਾਰ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਬਹੁਤ ਖੂਬਸੂਰਤ ਤਸਵੀਰਾਂ, ਇਸ ਤੋਂ ਇਲਾਵਾ ਦੂਜੇ ਯੂਜ਼ਰ ਨੇ ਲਿਖਦੇ ਹੋਏ ਕਿਹਾ, ਜੈ ਸ਼੍ਰੀ ਰਾਮ... ਵਰਕਫਰੰਟ ਦੀ ਗੱਲ਼ ਕਰਿਏ ਤਾਂ ਅਦਾਕਾਰਾ ਤਾਨੀਆ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮਿੱਠੜੇ ਕਰਕੇ ਚਰਚਾ ਵਿੱਚ ਹੈ। ਤਾਨੀਆ ਇਸ ਫਿਲਮ 'ਚ ਦੇਸੀ ਲੁੱਕ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਨੂੰ ਪੰਜਾਬੀ ਅਦਾਕਾਰ ਤੇ ਨਿਰਦੇਸ਼ਕ ਅੰਬਰਦੀਪ ਸਿੰਘ ਡਾਇਰੈਕਟ ਕਰ ਰਹੇ ਹਨ।