ਟੀਵੀ ਰਿਐਲਿਟੀ ਸ਼ੋਅ ਬਿੱਗ ਬੌਸ 13 ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਕਰੋੜਾਂ ਦਿਲਾਂ 'ਤੇ ਰਾਜ ਕਰਦੀ ਹੈ। ਸ਼ਹਿਨਾਜ਼ ਨੂੰ ਲੋਕ ਬਹੁਤ ਪਸੰਦ ਕਰਦੇ ਹਨ, ਇਸੇ ਲਈ ਉਸ ਦੇ ਕੰਮ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਇਸ ਸਭ ਦੇ ਵਿਚਕਾਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਨੈੱਟਵਰਥ ਬਾਰੇ ਦੱਸਣ ਜਾ ਰਹੇ ਹਾਂ। ਸ਼ਹਿਨਾਜ਼ ਗਿੱਲ ਦਾ ਜਨਮ 27 ਜਨਵਰੀ 1993 ਨੂੰ ਪੰਜਾਬ ਦੇ ਬਿਆਸ ਸ਼ਹਿਰ ਵਿੱਚ ਹੋਇਆ ਸੀ। ਉਹ ਸਿੱਖ ਪਰਿਵਾਰ ਨਾਲ ਸਬੰਧਤ ਹੈ। ਹਾਲਾਂਕਿ ਇਨ੍ਹੀਂ ਦਿਨੀਂ ਉਨ੍ਹਾਂ ਦਾ ਪਰਿਵਾਰ ਚੰਡੀਗੜ੍ਹ 'ਚ ਰਹਿੰਦਾ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਸੰਤੋਖ ਸਿੰਘ ਸੁੱਖ ਅਤੇ ਮਾਤਾ ਦਾ ਨਾਂ ਪਰਮਿੰਦਰ ਕੌਰ ਗਿੱਲ ਹੈ। ਸ਼ਹਿਨਾਜ਼ ਦਾ ਸ਼ਾਹਬਾਜ਼ ਬਦੇਸ਼ਾ ਨਾਮ ਦਾ ਇੱਕ ਛੋਟਾ ਭਰਾ ਵੀ ਹੈ। ਸ਼ਹਿਨਾਜ਼ ਨੇ ਪੰਜਾਬ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਹੈ। ਗ੍ਰੈਜੂਏਸ਼ਨ ਤੋਂ ਬਾਅਦ ਸ਼ਹਿਨਾਜ਼ ਨੇ ਐਕਟਿੰਗ 'ਚ ਆਪਣਾ ਕਰੀਅਰ ਬਣਾਉਣ 'ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਫਿਰ ਸਾਲ 2015 ਵਿੱਚ ਗੁਰਵਿੰਦਰ ਬਰਾੜ ਦੀ ਪੰਜਾਬੀ ਐਲਬਮ 'ਸ਼ਿਵ ਦੀ ਕਿਤਾਬ' ਨਾਲ ਉਸ ਦਾ ਸਫ਼ਰ ਸ਼ੁਰੂ ਹੋਇਆ। ਸ਼ਹਿਨਾਜ਼ ਗਿੱਲ ਨੇ ਇਨ੍ਹਾਂ ਐਲਬਮਾਂ ਅਤੇ ਫਿਲਮਾਂ ਤੋਂ ਕਰੋੜਾਂ ਰੁਪਏ ਕਮਾਏ ਹਨ, ਸ਼ਹਿਨਾਜ਼ ਦਾ ਚੰਡੀਗੜ੍ਹ ਵਿੱਚ ਆਪਣਾ ਘਰ ਹੈ ਅਤੇ ਮੁੰਬਈ ਵਿੱਚ ਇੱਕ ਸੁੰਦਰ ਅਪਾਰਟਮੈਂਟ ਵੀ ਹੈ। ਸ਼ਹਿਨਾਜ਼ ਕੋਲ ਕਈ ਲਗਜ਼ਰੀ ਗੱਡੀਆਂ ਵੀ ਹਨ, ਜਿਨ੍ਹਾਂ 'ਚ ਰੇਂਜ ਰੋਵਰ ਐੱਸ5, ਹੌਂਡਾ ਸਿਟੀ, ਜੈਗੁਆਰ ਸ਼ਾਮਲ ਹਨ। ਰਿਪੋਰਟ ਅਨੁਸਾਰ, ਉਸ ਦੀ ਕੁੱਲ ਜਾਇਦਾਦ 4 ਮਿਲੀਅਨ ਅਮਰੀਕੀ ਡਾਲਰ ਯਾਨੀ ਲਗਭਗ 29 ਕਰੋੜ ਰੁਪਏ ਹੈ