Jaswinder Brar Daughter: ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਦਾ ਜਲਵਾ ਦਿਖਾਉਂਦੇ ਹੋਏ ਆ ਰਹੀ ਹੈ। ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨਾ ਸਿਰਫ ਆਪਣੀ ਗਾਇਕੀ ਸਗੋਂ ਫਿੱਟਨੇਸ ਨਾਲ ਵੀ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ। ਉਨ੍ਹਾਂ ਦੀ ਲੁੱਕ ਨੂੰ ਦੇਖ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਹੁੰਦੀ ਹੈ। ਪਰ ਅੱਜ ਅਸੀ ਤੁਹਾਨੂੰ ਜਸਵਿੰਦਰ ਬਰਾੜ ਦੀ ਧੀ ਜਸ਼ਨਪ੍ਰੀਤ ਸਿੱਧੂ ਬਾਰੇ ਦੱਸਣ ਜਾ ਰਹੇ ਹਾਂ। ਜੋ ਆਪਣੀ ਫਿਲਹਾਲ ਲਾਈਮਲਾਈਟ ਤੋਂ ਦੂਰ ਹੈ। ਬਾਵਜੂਦ ਇਸਦੇ ਜਸ਼ਨਪ੍ਰੀਤ ਆਪਣੀ ਖੂਬਸੂਰਤੀ ਦੇ ਚੱਲਦੇ ਸੁਰਖੀਆਂ ਬਟੋਰਦੀ ਹੈ। ਇਸ ਤਸਵੀਰ ਵਿੱਚ ਤੁਸੀ ਦੇਖ ਸਕਦੇ ਹੋ ਕਿ ਜਸ਼ਨ ਆਪਣੀ ਮਾਂ ਜਸਵਿੰਦਰ ਬਰਾੜ ਨਾਲ ਦਿਖਾਈ ਦੇ ਰਹੀ ਹੈ। ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਜਸਵਿੰਦਰ ਬਰਾੜ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਸੀ। ਜਿਸ ਵਿੱਚ ਜਸ਼ਨਪ੍ਰੀਤ ਗਾਇਕਾ ਦੇ ਲਾਈਵ ਸਟੇਜ਼ ਸ਼ੋਅ ਦੌਰਾਨ ਨਜ਼ਰ ਆਈ। ਦਰਅਸਲ, ਅਚਾਨਕ ਸਟੇਜ਼ ਤੇ ਪਹੁੰਚ ਜਸ਼ਨ ਨੇ ਆਪਣੀ ਮਾਂ ਨੂੰ ਹੈਰਾਨ ਕਰ ਦਿੱਤਾ। ਗਾਇਕਾ ਜਸਵਿੰਦਰ ਬਰਾੜ ਅਕਸਰ ਆਪਣੀ ਧੀ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਲੋਕ ਗਾਇਕਾ ਨੇ ਜਸ਼ਨਪ੍ਰੀਤ ਦੀਆਂ ਬਲੈਕ ਲਹਿੰਗੇ ਵਿੱਚ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸੀ। ਜੋ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋਈਆਂ ਸੀ। ਵਰਕਫਰੰਟ ਦੀ ਗੱਲ ਕਰਿਏ ਤਾਂ ਜਸਵਿੰਦਰ ਬਰਾੜ ਵੱਲੋਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਗਾਇਕਾ ਵਿਦੇਸ਼ਾਂ ਵਿੱਚ ਵੀ ਆਪਣੀ ਗਾਇਕੀ ਦਾ ਜਲਵਾ ਬਿਖੇਰ ਰਹੀ ਹੈ। ਜਿਸਦੇ ਵੀਡੀਓ ਕਲਿੱਪਸ ਉਹ ਅਕਸਰ ਆਪਣੇ ਫੈਨਜ਼ ਨਾਲ ਸਾਂਝੇ ਕਰਦੀ ਰਹਿੰਦੀ ਹੈ।