Surinder Shinda condition is critical: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।



ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਇਸ ਦੌਰਾਨ ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ 'ਤੇ ਰੱਖਿਆ ਹੈ।



ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਨਾਜ਼ੁਕ ਹਾਲਤ ਉੱਪਰ ਪ੍ਰਸ਼ੰਸਕ ਵੀ ਠੀਕ ਹੋਣ ਦੀ ਦੁਆ ਕਰ ਰਹੇ ਹਨ।



ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰੇ ਕਲਾਕਾਰ ਨੂੰ ਮਿਲਣ ਲਈ ਹਸਪਤਾਲ ਵਿੱਚ ਪਹੁੰਚੇ।



ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਕਰੀਬੀ ਅਮਰਜੀਤ ਟਿੱਕਾ ਨੇ ਦੱਸਿਆ ਕਿ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ 'ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ।



ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।



ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਸੋਮਵਾਰ ਨੂੰ ਰਾਜ ਸਭਾ ਮੈਂਬਰ ਹੰਸਰਾਜ ਹੰਸ ਉਨ੍ਹਾਂ ਨੂੰ ਮਿਲਣ ਆਏ ਸਨ।



ਦੱਸਣਯੋਗ ਹੈ ਕਿ ਸੁਰਿੰਦਰ ਸ਼ਿੰਦਾ ਨੇ 'ਪੁੱਤ ਜੱਟਾਂ ਦੇ', 'ਟਰੱਕ ਬਿੱਲੀਆ', 'ਬਲਬੀਰੋ ਭਾਬੀ', 'ਕੇਹਰ ਸਿੰਘ ਦੀ ਮੌਤ' ਆਦਿ ਕਈ ਹਿੱਟ ਗੀਤ ਦਿੱਤੇ ਹਨ। ਉਹ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ।



ਸ਼ਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਸਿਖਾਇਆ। ਖਾਸ ਗੱਲ਼ ਇਹ ਹੈ ਕਿ ਸੁਰਦਿੰਰ ਸ਼ਿੰਦਾ ਦੇ ਗੀਤਾਂ ਨੂੰ ਅੱਜ ਵੀ ਦਰਸ਼ਕ ਸੁਣਨਾ ਪਸੰਦ ਕਰਦੇ ਹਨ।



ਦੱਸ ਦੇਈਏ ਕਿ ਸੁਰਦਿੰਰ ਸ਼ਿੰਦਾ ਹੁਣ ਤੱਕ ਸੰਗੀਤ ਜਗਤ ਨਾਲ ਜੁੜੇ ਹੋਏ ਸਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ।