Sruishty Mann Arsh Bal Wedding: ਬਾਲੀਵੁੱਡ ਤੋਂ ਬਾਅਦ ਪੰਜਾਬੀ ਸਿਨੇਮਾ ਜਗਤ ਵਿੱਚ ਵੀ ਅਜਿਹੇ ਕਈ ਸਿਤਾਰੇ ਹਨ ਜੋ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਇੱਕ ਤੋਂ ਬਾਅਦ ਇੱਕ ਕਈ ਸਿਤਾਰੇ ਗੁੱਪਚੁੱਪ ਤਰੀਕੇ ਨਾਲ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਤੋਂ ਬਾਅਦ ਹੁਣ ਅਦਾਕਾਰਾ ਅਤੇ ਮਾਡਲ ਸਰੁਸ਼ਟੀ ਮਾਨ ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ। ਜਿਸ ਦੇ ਵਿਆਹ ਦੀਆਂ ਰਸਮਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਦੱਸ ਦੇਈਏ ਕਿ ਵਿਆਹ ਤੋਂ ਬਾਅਦ ਹੋਰ ਵੀ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਵਿਆਹ ਦੀ ਇਹ ਤਸਵੀਰ ਡਿਜ਼ੀਟਲ ਕ੍ਰਿਏਟਰ ਪ੍ਰੇਮ ਢਿੱਲੋਂ ਵੱਲੋਂ ਸ਼ੇਅਰ ਕੀਤੀ ਗਈ ਹੈ। ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਕਾਦਿਰ ਥਿੰਦ ਵੱਲੋਂ ਵੀ ਆਪਣੇ ਸੋਸ਼ਲ ਮੀਡੀ ਉੱਪਰ ਵਿਆਹ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦੱਸ ਦੇਈਏ ਕਿ ਅਦਾਕਾਰਾ ਦੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਪਹਿਲਾਂ ਕਈ ਤਸਵੀਰਾਂ ਸਾਹਮਣੇ ਆਈਆਂ। ਜਿਨ੍ਹਾਂ ਵਿੱਚ ਉਸਦੀ ਹਲਦੀ ਸਮਾਰੋਹ ਦੀਆਂ ਤਸਵੀਰਾਂ ਵੀ ਸ਼ਾਮਲ ਹਨ। ਪੰਜਾਬੀ ਅਦਾਕਾਰਾ ਅਤੇ ਮਾੱਡਲ ਸਰੁਸ਼ਟੀ ਮਾਨ ਦੇ ਫੈਨਜ਼ ਵੀ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਦੇਖਿਆ ਗਿਆ ਹੈ। ਸਰੁਸ਼ਟੀ ਮਾਨ ਦਾ ਜਨਮ 1995 ‘ਚ ਜਲੰਧਰ ‘ਚ ਹੋਇਆ। ਉਨ੍ਹਾਂ ਨੇ ‘ਤਗੜਾ ਹੋ ਜੱਟਾ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਦੱਸ ਦੇਈਏ ਕਿ ਸਰੁਸ਼ਟੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ।