ਪੰਜਾਬੀ ਮਾਡਲ ਕਮਲ ਖੰਗੂੜਾ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ।



ਉਸ ਨੇ ਹਾਲ ਹੀ ਚ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ



ਇਨ੍ਹਾਂ ਤਸਵੀਰਾਂ 'ਚ ਮਾਡਲ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ।



ਕਮਲ ਖੰਗੂੜਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਪ੍ਰਸ਼ੰਸਕ ਖੂਬ ਪਿਆਰ ਦੇ ਰਹੇ ਹਨ।



ਉਸ ਨੇ ਲੰਬੇ ਸਮੇਂ ਤੱਕ ਪੰਜਾਬੀ ਇੰਡਸਟਰੀ 'ਤੇ ਰਾਜ ਕੀਤਾ। ਆਪਣੇ ਮਾਡਲਿੰਗ ਦੇ ਕਰੀਅਰ ਚ ਕਮਲ ਕਰੀਬ 200 ਤੋਂ ਵੱਧ ਪੰਜਾਬੀ ਗੀਤਾਂ ਦੀ ਵੀਡੀਓਜ਼ 'ਚ ਨਜ਼ਰ ਆਈ ਹੈ।



ਇੱਕ ਸਮਾਂ ਸੀ ਜਦੋਂ ਇਹ ਮਾਡਲ ਪੰਜਾਬੀ ਇੰਡਸਟਰੀ ਤੇ ਰਾਜ ਕਰਦੀ ਸੀ। ਖੰਗੂੜਾ ਨੇ ਆਪਣੀ ਖੂਬਸੂਰਤੀ ਤੇ ਟੈਲੇਂਟ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਸੀ।



ਇਹ ਗੱਲ ਨਹੀਂ ਕਿ ਅੱਜ ਇਨ੍ਹਾਂ ਲਈ ਲੋਕਾਂ ਦੀ ਦੀਵਾਨਗੀ ਘਟ ਗਈ ਹੈ। ਕਮਲਦੀਪ ਦੀ ਖੂਬਸੂਰਤੀ ਦਾ ਜਾਦੂ ਅੱਜ ਵੀ ਬਰਕਰਾਰ ਹੈ।



ਕਮਲਦੀਪ ਬੇਹੱਦ ਖੂਬਸੂਰਤ ਹੈ। ਖਾਸ ਕਰਕੇ ਉਨ੍ਹਾਂ ਦੀਆਂ ਕਾਤਲ ਅੱਖਾਂ ਸਭ ਨੂੰ ਦੀਵਾਨਾ ਬਣਾਉਂਦੀਆਂ ਹਨ।



ਕਮਲਦੀਪ ਬਾਰੇ ਇਹ ਕਿਹਾ ਜਾਂਦਾ ਸੀ ਕਿ ਉਨ੍ਹਾਂ ਦੀ ਸ਼ਕਲ ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨਾਲ ਕਾਫ਼ੀ ਮਿਲਦੀ ਹੈ। ਉਨ੍ਹਾਂ ਦੀ ਖੂਬਸੂਰਤੀ ਦੇ ਲੱਖਾਂ ਦੀਵਾਨੇ ਹਨ।



ਕਮਲਦੀਪ ਆਪਣੇ ਕਰੀਅਰ ਦੀ ਚੋਟੀ ਤੇ ਸੀ। ਜਦੋਂ ਉਨ੍ਹਾਂ ਨੇ ਵਿਆਹ ਕਰਨ ਦਾ ਫ਼ੈਸਲਾ ਲਿਆ। ਦਸ ਦਈਏ ਕਿ ਕਮਲਦੀਪ ਨੇ ਵਿੱਕੀ ਸ਼ੇਰਗਿੱਲ ਨਾਲ 19 ਅਕਤੂਬਰ 2014 `ਚ ਵਿਆਹ ਕੀਤਾ ਸੀ