Afsana Khan remembers father: ਪੰਜਾਬੀ ਗਾਇਕਾ ਅਫਸਾਨਾ ਖਾਨ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਵਿੱਚ ਵੀ ਆਪਣੀ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ। ਅਫਸਾਨਾ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੁਆਰਾ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਗਾਇਕਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀ਼ਡੀਆ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਅਫਸਾਨਾ ਵੱਲੋਂ ਆਪਣੇ ਪਿਤਾ ਉਸਤਾਦ ਸੀਰਾ ਖਾਨ ਦੀ ਪੁਰਾਣੀ ਯਾਦ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਨੂੰ ਅਫਸਾਨਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਨੂੰ ਸ਼ੇਅਰ ਕਰ ਗਾਇਕਾ ਨੇ ਕੈਪਸ਼ਨ ਵਿੱਚ ਲਿਖਿਆ, ਲੇਜੈਂਡ ਮਿਸ ਯੂ ਪਾਪਾ...😭💔 ਉਸਤਾਦ ਜੀ ਸੀਰਾ ਖਾਨ ਬਾਦਲ 🙌🙏... ਗਾਇਕਾ ਅਫਸਾਨਾ ਖਾਨ ਵੱਲ਼ੋਂ ਪਿਤਾ ਦੀ ਸਾਂਝੀ ਕੀਤੀ ਪੁਰਾਣੀ ਯਾਦ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਹੁਤ ਸੋਹਣੀ ਆਵਾਜ਼ ਸੀ... ਜਦੋਂ ਭਾਗੀਵਾਂਦਰ ਆਉਂਦੇ ਤਾਂ ਉਨ੍ਹਾਂ ਤੋਂ ਗੀਤ ਸੁਣਦੇ ਹੁੰਦੇ ਸੀ... ਖੁਸ਼ਦਿਲ ਇਨਸਾਨ ਸੀ। ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਬਹੁਤ ਕਹਾਣੀਆਂ ਸੁਣੀਆਂ ਸੀਰਾ ਖਾਨ ਬਾਦਲ ਜੀ ਬਾਰੇ। ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਆਪਣੇ ਸਟੇਜ ਸ਼ੋਅ ਦੇ ਚੱਲਦੇ ਲਗਾਤਾਰ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣਾ ਜਨਮਦਿਨ ਮਨਾਇਆ। ਜਿਸਦਾ ਸ਼ਾਨਦਾਰ ਵੀਡੀਓ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ।