ਪੰਜਾਬੀ ਸਿੰਗਰ ਤੇ ਐਕਟਰ ਰੌਸ਼ਨ ਪ੍ਰਿੰਸ ਅੱਜ ਯਾਨਿ 12 ਸਤੰਬਰ ਨੂੰ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ

ਉਨ੍ਹਾਂ ਦੇ ਜਨਮਦਿਨ ਤੇ ਉਨ੍ਹਾਂ ਦੇ ਫ਼ੈਨਜ਼ ਐਕਟਰ ਨੂੰ ਪਿਆਰ ਭਰੇ ਸੰਦੇਸ਼ ਭੇਜ ਰਹੇ ਹਨ

ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਪ੍ਰਿੰਸ ਨੂੰ ਲਗਾਤਾਰ ਢੇਰ ਸਾਰੀਆਂ ਵਧਾਈਆਂ ਮਿਲ ਰਹੀਆਂ ਹਨ

ਕੀ ਤੁਹਾਨੂੰ ਪਤਾ ਹੈ ਕਿ ਰੌਸ਼ਨ ਪ੍ਰਿੰਸ ਕਿਵੇਂ ਪੰਜਾਬੀ ਇੰਡਸਟਰੀ ਦੇ ਸਟਾਰ ਬਣੇ। ਆਓ ਤੁਹਾਨੂੰ ਦੱਸਦੇ ਹਾਂ:

ਰੌਸ਼ਨ ਪ੍ਰਿੰਸ ਸ਼ੁਰੂ ‘ਚ ਗੀਤ ਲਿਖਦੇ ਹੁੰਦੇ ਸਨ ਅਤੇ ਇੱਥੋਂ ਹੀ ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਲੱਗਿਆ ਅਤੇ ਉਨ੍ਹਾਂ ਨੇ ਇੱਕ ਰਿਆਲਟੀ ਸ਼ੋਅ ‘ਚ ਆਪਣੀ ਪਰਫਾਰਮੈਂਸ ਦਿਖਾਈ।

ਇਸੇ ਰਿਆਲਟੀ ਸ਼ੋਅ ਚੋਂ ਉਨ੍ਹਾਂ ਨੂੰ ਪਛਾਣ ਮਿਲੀ ਅਤੇ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ

ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਅਤੇ ਉਨ੍ਹਾਂ ਦੀ ਇਹੀ ਮਿਹਨਤ ਰੰਗ ਲਿਆਈ

ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ।

ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ

ਰੌਸ਼ਨ ਪ੍ਰਿੰਸ ਜਲਦ ਹੀ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ।