ਨਿਮਰਤ ਖਹਿਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ 'ਚ ਲਹਿੰਗਾ ਚੋਲੀ ਪਹਿਨੀ ਨਜ਼ਰ ਆ ਰਹੀ ਹੈ।



ਲਹਿੰਗੇ ਨਾਲ 16 ਸ਼ਿੰਗਾਰ ਕਰਕੇ ਨਿਮਰਤ ਦੀ ਖੂਬਸੂਰਤੀ ਹੋਰ ਵੀ ਨਿੱਖਰ ਕੇ ਸਾਹਮਣੇ ਆ ਰਹੀ ਹੈ।



ਦੱਸ ਦਈਏ ਕਿ ਇਸ ਸਾਲ ਨਿਮਰਤ ਨੇ ਆਪਣੇ ਦੋ ਗਾਣੇ 'ਸ਼ਿਕਾਇਤਾਂ' ਤੇ 'ਰਾਂਝਾ' ਰਿਲੀਜ਼ ਕੀਤੇ ਸੀ।



ਇਨ੍ਹਾਂ ਦੋਵੇਂ ਹੀ ਗਾਣਿਆਂ ਨੂੰ ਫੈਨਜ਼ ਨੇ ਖੂਬ ਪਸੰਦ ਕੀਤਾ।



ਇਹੀ ਨਹੀਂ ਉਹ ਇੱਕ ਮਹੀਨੇ 'ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਹੈ।



ਇਸ ਦੇ ਨਾਲ ਨਾਲ ਨਿਮਰਤ ਖਹਿਰਾ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਵੀ ਨਜ਼ਰ ਆਉਣ ਵਾਲੀ ਹੈ।



ਇਹ ਫਿਲਮ ਮਈ ਮਹੀਨੇ 'ਚ ਰਿਲੀਜ਼ ਹੋਣ ਜਾ ਰਹੀ ਹੈ।



ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਬਹੁਤ ਜਲਦ ਫਿਲਮ ਜੋੜੀ ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਨਿਮਰਤ ਨਾਲ ਅਦਾਕਾਰ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ।



ਇਸ ਤੋਂ ਇਲਾਵਾ ਨਿਮਰਤ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ ਸ਼ਿਕਾਇਤਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ।