ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ।



ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ।



ਬੱਬੂ ਮਾਨ ਦੇ ਟਵਿੱਟਰ 'ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।



'ਮਹਿਫਿਲ ਮਿੱਤਰਾਂ ਦੀ' ਗੀਤ 'ਤੇ ਦੁਨੀਆ ਨੂੰ ਨਚਾਉਣ ਵਾਲੇ ਪੰਜਾਬੀ ਗਾਇਕ ਬੱਬੂ ਮਾਨ ਦਾ ਅੱਜ ਜਨਮ ਦਿਨ ਵੀ ਹੈ।



ਅਤੇ ਅੱਜ ਯਾਨੀ ਬੁੱਧਵਾਰ ਨੂੰ ਟਵਿੱਟਰ ਨੇ ਭਾਰਤ 'ਚ ਉਨ੍ਹਾਂ ਦੇ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਹੈ।



ਪੰਜਾਬੀ ਗਾਇਕ ਬੱਬੂ ਮਾਨ ਦਾ ਜਨਮ 29 ਮਾਰਚ 1975 ਨੂੰ ਇੱਕ ਪੰਜਾਬੀ ਜੱਟ ਕਿਸਾਨ ਦੇ ਪਰਿਵਾਰ ਵਿੱਚ ਹੋਇਆ ਸੀ।



ਬੱਬੂ ਨੂੰ ਪੰਜਾਬੀ ਇੰਡਸਟਰੀ ਦਾ 'ਮਾਨ' ਕਹਿੰਦੇ ਹਨ। ਕਿਉਂਕਿ ਇਨ੍ਹਾਂ ਦੀ ਗਾਇਕੀ ਦੇ ਪੂਰੀ ਦੁਨੀਆ 'ਚ ਫੈਨ ਹਨ।



ਅੱਜ ਭਾਵੇਂ ਪੰਜਾਬ 'ਚ ਕਈ ਟੌਪ ਦੇ ਸਿੰਗਰ ਹਨ, ਪਰ ਬੱਬੂ ਮਾਨ ਇਨ੍ਹਾਂ ਵਿੱਚੋਂ ਸਦਾਬਹਾਰ ਹਨ।



ਇਨ੍ਹਾਂ ਦੇ ਗੀਤਾਂ ਨੂੰ ਅੱਜ ਵੀ ਸੁਣਿਆ ਜਾਂਦਾ ਹੈ। ਵਿਆਹ ਤੇ ਹੋਰ ਪਾਰਟੀਆਂ 'ਚ ਅਕਸਰ ਬੱਬੂ ਮਾਨ ਦਾ ਸੁਪਰਹਿੱਟ ਗਾਣਾ 'ਮਿੱਤਰਾਂ ਦੀ ਛਤਰੀ' ਸੁਣਿਆ ਜਾਂਦਾ ਹੈ।



ਬੱਬੂ ਮਾਨ ਦਾ ਜਨਮ 29 ਮਾਰਚ 1975 ਨੂੰ ਫਤਿਹਗੜ੍ਹ ਸਾਹਿਬ ਦੇ ਪਿੰਦ ਖੰਟ ਵਿਖੇ ਹੋਇਆ ਸੀ। ਬੱਬੂ ਮਾਨ 2 ਭੈਣਾਂ ਦੇ ਇਕੱਲੇ ਭਰਾ ਹਨ।