Bhupinder Gill Birthday Special: ਪੰਜਾਬੀ ਗਾਇਕ ਭੁਪਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਗਾਇਕੀ ਦੇ ਖੇਤਰ ਵਿੱਚ ਖੂਬ ਨਾਂਅ ਕਮਾਇਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪਤਨੀ ਗੁਰਜੀਤ ਸਿੱਧੂ ਗਿੱਲ ਵੱਲੋਂ ਖਾਸ ਤਸਵੀਰਾਂ ਸ਼ੇਅਰ ਕਰ ਉਨ੍ਹਾਂ ਨੂੰ ਜਨਮਦਿਨ ਵਿਸ਼ ਕੀਤਾ ਗਿਆ ਹੈ। ਭੁਪਿੰਦਰ ਗਿੱਲ ਦੇ ਜਨਮਦਿਨ ਮੌਕੇ ਤੁਸੀ ਵੀ ਵੇਖੋ ਗਾਇਕ ਦੀਆਂ ਪਰਿਵਾਰ ਨਾਲ ਸ਼ਾਨਦਾਰ ਤਸਵੀਰਾਂ। ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਕਲਾਕਾਰ ਆਪਣੇ ਕੰਮ ਦੇ ਨਾਲ-ਨਾਲ ਪਰਿਵਾਰ ਨੂੰ ਪੂਰਾ ਸਮਾਂ ਦਿੰਦੇ ਹਨ। ਪੰਜਾਬੀ ਗਾਇਕ ਭੁਪਿੰਦਰ ਗਿੱਲ ਅਤੇ ਉਨ੍ਹਾਂ ਦੀ ਪਤਨੀ ਗੁਰਜੀਤ ਸਿੱਧੂ ਅਕਸਰ ਪ੍ਰਸ਼ੰਸਕਾਂ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਖੂਬ ਪਿਆਰ ਮਿਲਦਾ ਹੈ। ਫਿਲਹਾਲ ਅੱਜ ਭੁਪਿੰਦਰ ਗਿੱਲ ਦੇ ਜਨਮਦਿਨ ਮੌਕੇ ਪ੍ਰਸ਼ੰਸਕ ਵੀ ਕਲਾਕਾਰ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ। ਕਾਬਿਲੇਗੌਰ ਹੈ ਕਿ ਭੁਪਿੰਦਰ ਗਿੱਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਦਮ ਤੇ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਦੀ ਗਾਇਕੀ ਨੂੰ ਦਰਸ਼ਕਾਂ ਦੁਆਰਾ ਬੇਹੱਦ ਸਰਾਹਿਆ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ ਲੰਬੇ ਸਮੇਂ ਤੋਂ ਸੰਗੀਤ ਜਗਤ ਨੂੰ ਆਪਣੇ ਹਿੱਟ ਗੀਤ ਦਿੰਦੇ ਆ ਰਹੇ ਹਨ। ਇਸ ਤੋਂ ਪਹਿਲਾਂ ਉਹ ਆਪਣੇ ਗੀਤ ਬਟੂਆ ਨਾਲ ਪੰਜਾਬੀ ਜਗਤ ਵਿੱਚ ਪਛਾਣ ਮਿਲੀ। ਇਸ ਗੀਤ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਹਾਲ ਹੀ ਵਿੱਚ ਭੁਪਿੰਦਰ ਗਿੱਲ ਨੂੰ ਦਿਲਜੀਤ ਦੋਸਾਂਝ ਦੀ ਫਿਲਮ ਜੋੜੀ ਵਿੱਚ ਕੰਮ ਕਰਦੇ ਹੋਏ ਦੇਖਿਆ ਗਿਆ ਸੀ। ਫਿਲਮ ਵਿੱਚ ਹਰ ਕਲਾਕਾਰ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ।