Deep Dhillon Return India: ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਸੰਗੀਤ ਜਗਤ ਵਿੱਚ ਲੰਬੇ ਸਮੇਂ ਤੋਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਆਪਣੇ ਪਰਿਵਾਰ ਨਾਲ ਪੰਜਾਬ ਪਰਤ ਚੁੱਕੇ ਹਨ। ਕਲਾਕਾਰ ਵੱਲੋਂ ਇੱਕ ਪੋਸਟ ਸ਼ੇਅਰ ਕਰ ਇਹ ਖੁਸ਼ਖਬਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਗਈ। ਦਰਅਸਲ, ਗਾਇਕ ਦੀਪ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕੁਝ ਤਸਵੀਰਾਂ ਨੂੰ ਸ਼ੇਅਰ ਕੀਤੀਆ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਗੁੱਡ ਮੌਰਨਿੰਗ ਜੀ…. ਅੱਜ ਆ ਗਏ ਪੰਜਾਬ…ਹਮੇਸ਼ਾ ਸ਼ੁਕਰਾਨਾ’। ਪੰਜਾਬੀ ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਗਾਇਕ ਨੇ ਇਨ੍ਹਾਂ ਤਸਵੀਰਾਂ ਨੂੰ ਜਿਵੇਂ ਹੀ ਸ਼ੇਅਰ ਕੀਤਾ ਤਾਂ ਪ੍ਰਸ਼ੰਸਕਾਂ ਨੇ ਪੰਜਾਬ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਆਪਣੇ ਕੈਨੇਡਾ ਵਾਲੇ ਘਰ ਨੂੰ ਵੇਚਣ ਨੂੰ ਲੈ ਇੱਕ ਪੋਸਟ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਕੈਨੇਡਾ ਛੱਡ ਪੰਜਾਬ ਆਉਣ ਦਾ ਐਲਾਨ ਕੀਤਾ ਸੀ। ਕਲਾਕਾਰ ਵੱਲੋਂ ਸ਼ੇਅਰ ਕੀਤੀਆਂ ਤਸਵੀਰਾ ਨੂੰ ਦੇਖ ਇਹ ਸਾਫ ਹੋ ਗਿਆ ਹੈ ਕਿ ਉਹ ਹਮੇਸ਼ਾ-ਹਮੇਸ਼ਾ ਲਈ ਕੈਨੇਡਾ ਛੱਡ ਪੰਜਾਬ ਆ ਗਏ ਹਨ। ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਸ਼ਾਨਦਾਰ ਗਾਇਕ ਹਨ। ਦੋਵਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ। ਇਹ ਗਾਇਕ ਜੋੜੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ। ਦੀਪ ਢਿੱਲੋਂ ਦੇ ਨਾਲ-ਨਾਲ ਗਾਇਕਾ ਜੈਸਮੀਨ ਜੱਸੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ।