Diljit Dosanjh Shirtless Pictures: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਰਾਹੀਂ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਉਨ੍ਹਾਂ ਦਾ ਫਿਲਮਾਂ ਵਿੱਚ ਨਿਭਾਇਆ ਹਰ ਕਿਰਦਾਰ ਅਤੇ ਅੰਦਾਜ਼ ਪ੍ਰਸ਼ੰਸਕਾਂ ਨੂੰ ਪਸੰਦ ਆਉਂਦਾ ਹੈ। ਇਸ ਵਿਚਾਲੇ ਕਈ ਵਾਰ ਦਿਲਜੀਤ ਸੋਸ਼ਲ ਮੀਡੀਆ ਉੱਪਰ ਆਪਣੀ ਸ਼ਰਟਲੈੱਸ ਲੁੱਕ ਦੇ ਚੱਲਦੇ ਵੀ ਸੁਰਖੀਆਂ ਬਟੋਰ ਚੁੱਕੇ ਹਨ। ਅੱਜ ਅਸੀ ਤੁਹਾਨੂੰ ਦਿਲਜੀਤ ਦੇ ਇਸੇ ਲੁੱਕ ਦੀਆਂ ਕਈ ਹੋਰ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਜਿਸ ਨੂੰ ਦੇਖ ਤੁਸੀ ਇਸ ਗੱਲ ਤੋਂ ਜਾਣੂ ਹੋ ਜਾਵੋਗੇ ਕਿ ਕਿਵੇਂ ਦੋਸਾਂਝਾਵਾ ਆਪਣੀ ਫਿੱਟਨੇਸ ਦਾ ਵੀ ਧਿਆਨ ਰੱਖਦਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਦਿਲਜੀਤ ਦੀਆਂ ਅਜਿਹੀਆਂ ਕਈ ਤਸਵੀਰਾਂ ਮਿਲ ਜਾਣਗੀਆਂ। ਜੋ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੀਆਂ ਹਨ। ਜਿੱਥੇ ਦਿਲਜੀਤ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਪਸੰਦ ਆਉਂਦਾ ਹੈ ਉੱਥੇ ਹੀ ਕਈ ਹੇਟਰਸ ਕਲਾਕਾਰ ਦੀ ਲੁੱਕ ਤੇ ਸਵਾਲ ਚੁੱਕਦੇ ਹਨ। ਦਰਅਸਲ ਉਨ੍ਹਾਂ ਨੂੰ ਦਿਲਜੀਤ ਦਾ ਇਹ ਅੰਦਾਜ਼ ਪਸੰਦ ਨਹੀਂ ਆਉਂਦੀ। ਇਸ ਤੋਂ ਇਲਾਵਾ ਕਲਾਕਾਰ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਸਿਰਫ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਹੀ ਸਾਂਝਾ ਕੀਤਾ ਜਾਂਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਹਾਲ ਹੀ 'ਚ ਕੈਲੀਫੋਰਨੀਆ ਮਿਊਜ਼ਿਕ ਫੈਸਟੀਵਲ 'ਚ ਕੋਚੈਲਾ 'ਚ ਪਰਫਾਰਮ ਕਰਦੇ ਨਜ਼ਰ ਆਏ ਸੀ। ਉਨ੍ਹਾਂ ਦੀ ਪਰਫਾਰਮੈਂਸ ਨੂੰ ਦੁਨੀਆ ਭਰ 'ਚ ਜ਼ਬਰਦਸਤ ਹੁੰਗਾਰਾ ਮਿਿਲਿਆ ਸੀ। ਇਸ ਤੋਂ ਇਲਾਵਾ ਦਿਲਜੀਤ ਹਾਲ ਹੀ 'ਚ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਇੱਕ ਵਾਰ ਫਿਰ ਦਿਲਜੀਤ ਆਪਣੇ ਬੌਰਨ ਟੂ ਸ਼ਾਈਨ ਟੂਰ ਦੇ ਚੱਲਦੇ ਸੁਰਖੀਆਂ ਵਿੱਚ ਹਨ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ।