Gurnam Bhullar Join the fight against drugs: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ, ਗਾਇਕ ਰਣਜੀਤ ਬਾਵਾ, ਅੰਮ੍ਰਿਤ ਮਾਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵੀ ਇਸ ਮੁਹਿੰਮ ਨਾਲ ਜੁੜ ਗਏ ਹਨ। ਦਰਅਸਲ, Punjab Police India ਦੇ ਐਕਸ ਅਕਾਊਂਟ ਉੱਪਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬੀ ਗਾਇਕ ਨਸ਼ਿਆ ਵਿਰੁੱਧ ਆਪਣੀ ਆਵਾਜ਼ ਨੂੰ ਬੁਲੰਦ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਖਾਸ ਅਪੀਲ ਕਰਦੇ ਹੋਏ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਗੁਰਨਾਮ ਨੇ ਨੌਜਵਾਨਾਂ ਨੂੰ 17 ਦਸੰਬਰ ਨੂੰ ਸੀ.ਸੈ. ਸਕੂਲ ਨਡਾਲਾ, ਕਪੂਰਥਲਾ ਵਿਖੇ ਹੋਣ ਵਾਲੇ ਕਬੱਡੀ ਮੈਚ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਈ ਪੰਜਾਬੀ ਸਿਤਾਰਿਆਂ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਗਈ। ਦੱਸ ਦੇਈਏ ਕਿ ਅੰਮ੍ਰਿਤ ਮਾਨ ਤੋਂ ਪਹਿਲਾਂ ਰਣਜੀਤ ਬਾਵਾ, ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਅਤੇ ਲਖਵਿੰਦਰ ਵਡਾਲੀ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਫਿਲਹਾਲ ਜਿਵੇਂ ਸਿਤਾਰਿਆਂ ਵੱਲੋਂ ਇਸ ਮੁੰਹਿਮ ਵਿੱਚ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਸ਼ਾਇਦ ਜਲਦ ਹੀ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਪਰ ਕਾਬੂ ਪਾ ਲਿਆ ਜਾਵੇ।