Gurnam Bhullar Inside Wedding Pics: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।



ਖਾਸ ਗੱਲ ਇਹ ਹੈ ਕਿ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। ਦੇਸ਼ ਦੇ ਨਾਲ-ਨਾਲ ਗੁਰਨਾਮ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਿਹਾ ਹੈ।



ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਵਿਆਹ ਦੀਆਂ ਖਬਰਾਂ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ।



ਕਲਾਕਾਰ ਦੇ ਵਿਆਹ ਦੀਆਂ ਕਈ ਇਨਸਾਈਡ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਆਪਣਾ ਪਿਆਰ ਲੁੱਟਾ ਰਹੇ ਹਨ।



ਇਸ ਵਿਚਾਲੇ ਗੁਰਨਾਮ ਭੁੱਲਰ ਦੀਆਂ ਪਤਨੀ ਡਾ. ਬਲਪ੍ਰੀਤ ਕੌਰ ਨਾਲ ਕਈ ਰੋਮਾਂਟਿਕ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋ ਰਹੀਆਂ ਹਨ।



ਗੁਰਨਾਮ ਇਨ੍ਹਾਂ ਤਸਵੀਰਾਂ ਵਿੱਚ ਆਪਣੀ ਪਤਨੀ ਨਾਲ ਪੋਜ਼ ਦਿੰਦੇ ਹੋਏ ਵਿਖਾਈ ਦੇ ਰਹੇ ਹਨ। ਪੰਜਾਬੀ ਗਾਇਕ ਦੇ ਵਿਆਹ ਦੀਆਂ ਤਸਵੀਰਾਂ ਹਰ ਪਾਸੇ ਛਾਈਆਂ ਹੋਈਆਂ ਹਨ।



ਦੱਸ ਦੇਈਏ ਕਿ ਕਲਾਕਾਰ ਗੁਰਨਾਮ ਭੁੱਲਰ ਦੇ ਵਿਆਹ ਵਿੱਚ ਕਰੀਬੀ ਰਿਸ਼ਤੇਦਾਰ ਅਤੇ ਕੁਝ ਪੰਜਾਬੀ ਸਟਾਰ ਸ਼ਾਮਿਲ ਹੋਏ ਸੀ।

ਹਾਲਾਂਕਿ ਇਹ ਵਿਆਹ ਕਿਸ ਦਿਨ ਹੋਇਆ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।



ਦਰਅਸਲ, ਗੁਰਨਾਮ ਨੇ ਗੁੱਪ ਚੁੱਪ ਤਰੀਕੇ ਨਾਲ ਪਰਿਵਾਰ ਵਿਚਾਲੇ ਇਹ ਵਿਆਹ ਕੀਤਾ। ਜਿਸ ਬਾਰੇ ਕਲਾਕਾਰ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੋਈ ਵੀ ਤਸਵੀਰ ਸਾਂਝੀ ਨਹੀਂ ਕੀਤੀ।



ਦੱਸ ਦੇਈਏ ਕਿ '26 ਸਾਲਾ ਗਾਇਕ ਗੁਰਨਾਮ ਭੁੱਲਰ ਦੀ ਪਤਨੀ 23 ਸਾਲਾ ਡਾ. ਬਲਪ੍ਰੀਤ ਕੌਰ ਮੋਗਾ ਦੀ ਰਹਿਣ ਵਾਲੀ ਹੈ। ਉਹ ਅਜੇ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੀ ਹੈ।