ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ ਤੇ ਸੱਭਿਆਚਾਰ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਉਹ ਪਿਛਲੇ ਤਕਰੀਬਨ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਹਰਭਜਨ ਮਾਨ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਦੀ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਧੀਆ ਫੈਨ ਫਾਲੋਇੰਗ ਹੈ। ਉਨ੍ਹਾਂ ਨੂੰ ਲੱਖ ਦੇ ਕਰੀਬ ਲੋਕ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ। ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ 'ਚ ਹਰਮਨ ਕੌਰ ਨੇ ਪੰਜਾਬੀ ਸੂਟ ਪਹਿਿਨਿਆ ਹੋਇਆ ਹੈ, ਜਦਕਿ ਗਾਇਕ ਥ੍ਰੀ ਪੀਸ ਸੂਟ 'ਚ ਹੈਂਡਸਮ ਲੱਗ ਰਹੇ ਹਨ। ਦੋਵਾਂ ਦੀਆਂ ਤਸਵੀਰਾਂ ਨੂੰ ਦੇਖ ਇਹ ਕਿਸੇ ਪਾਸਿਓਂ ਨਹੀਂ ਲੱਗਦਾ ਕਿ ਇਸ ਜੋੜੇ ਦੀ ਉਮਰ 50 ਦੇ ਕਰੀਬ ਹੈ। ਫੈਨਜ਼ ਇਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰਕੇ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ। ਹਰਮਨ ਕੌਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਸਤਰੰਗੀ ਪੀਂਗ ਕੈਨੇਡਾ ਟੂਰ ਦੀ ਮਜ਼ੇਦਾਰ ਸ਼ਾਮ।' ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਦੀ ਵਾਈਫ ਹਰਮਨਦੀਪ ਕੌਰ ਮਾਨ ਸੋਸ਼ਲ ਮੀਡੀਆ ;ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇਹੀ ਨਹੀਂ ਹਰਮਨ ਕੌਰ ਨੂੰ ਖਾਣਾ ਬਣਾਉਣ ਦਾ ਵੀ ਕਾਫੀ ਸ਼ੌਕ ਹੈ। ਉਹ ਅਕਸਰ ਨਵੀਆਂ ਰੈਸਪੀਆਂ ਆਪਣੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੇ ਇੰਸਟਾਗ੍ਰਾਮ 'ਤੇ ਲੱਖ ਦੇ ਕਰੀਬ ਫਾਲੋਅਰਜ਼ ਹਨ।